ਅਸਮਾਨ ’ਚ ਜਹਾਜ਼ ਦਾ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼, ਮੁਲਜ਼ਮ ਗ੍ਰਿਫਤਾਰ
Tuesday, Jun 04, 2024 - 07:47 AM (IST)
ਮੁੰਬਈ (ਭਾਸ਼ਾ)- ਮੁੰਬਈ ਪੁਲਸ ਨੇ ਇਕ ਅਜਿਹੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਜਿਸਨੇ ਕੋਝੀਕੋਡ ਤੋਂ ਬਹਿਰੀਨ ਜਾਣ ਵਾਲੀ ਏਅਰ ਇੰਡੀਆ ਐਕਸਪ੍ਰੈੱਸ ਦੀ ਉਡਾਣ ਵਿਚ ਚਾਲਕ ਦਲ ਦੇ ਮੈਂਬਰ ’ਤੇ ਕਥਿਤ ਤੌਰ ’ਤੇ ਹਮਲਾ ਕੀਤਾ ਅਤੇ ਜਹਾਜ਼ ਦਾ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਦੱਸਿਆ ਕਿ ਜਹਾਜ਼ ਨੇ ਸ਼ਨੀਵਾਰ ਨੂੰ ਮੁੰਬਈ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ (ਸੀ. ਐੱਸ. ਐੱਮ. ਆਈ. ਏ.) ’ਤੇ ਐਮਰਜੈਂਸੀ ਲੈਂਡਿੰਗ ਕੀਤੀ ਅਤੇ ਦੋਸ਼ੀ ਅਬਦੁਲ ਮੁਸਾਵਿਰ ਨਾਦੁਕਾਂਡੀ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਨਾਦੁਕਾਂਡੀ ਕੇਰਲ ਦਾ ਰਹਿਣਾ ਵਾਲਾ ਹੈ ਅਤੇ ਉਸਨੇ ਕੋਝੀਕੋਡ ਤੋਂ ਉਡਾਣ ਭਰਨ ਤੋਂ ਬਾਅਦ ਜਹਾਜ਼ ਦੇ ਪਿਛਲੇ ਹਿੱਸੇ ਵਿਚ ਜਾ ਕੇ ਚਾਲਕ ਦਲ ਦੇ ਮੈਂਬਰ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਅਤੇ ਅਸਮਾਨ ਵਿਚ ਜਹਾਜ਼ ਦਾ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ। ਜਦੋਂ ਚਾਲਕ ਦਲ ਦੇ ਮੈਂਬਰ ਉਸਨੂੰ ਵਾਪਸ ਉਸਦੀ ਸੀਟ ’ਤੇ ਲਿਆਏ ਤਾਂ ਉਸ ਨੇ ਹੋਰ ਯਾਤਰੀਆਂ ਨੂੰ ਅਪਸ਼ਬਦ ਬੋਲੇ ਅਤੇ ਉਨ੍ਹਾਂ ’ਤੇ ਹਮਲਾ ਵੀ ਕੀਤਾ। ਉਸਨੇ ਐਮਰਜੈਂਸੀ ਦਰਵਾਜ਼ਾ ਖੋਲ੍ਹਣ ਦੀ ਧਮਕੀ ਵੀ ਦਿੱਤੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e