ਨਾਬਾਲਗ ਨਾਲ ਸਮੂਹਿਕ ਜਬਰ ਜ਼ਿਨਾਹ, 2 ਹਫ਼ਤੇ ਬਾਅਦ ਗ੍ਰਿਫ਼ਤਾਰ ਹੋਏ ਫਰਾਰ ਦੋਸ਼ੀ
Saturday, Sep 07, 2024 - 10:28 AM (IST)
ਗੁਹਾਟੀ (ਭਾਸ਼ਾ)- ਆਸਾਮ ਦੇ ਨਾਗਾਂਵ ਜ਼ਿਲ੍ਹੇ ਦੇ ਧੀਂਗ 'ਚ ਇਕ ਨਾਬਾਲਗ ਨਾਲ ਸਮੂਹਿਕ ਜਬਰ ਜ਼ਿਨਾਹ ਦੇ 2 ਫਰਾਰ ਦੋਸ਼ੀਆਂ ਨੂੰ ਘਟਨਾ ਦੇ 2 ਹਫ਼ਤੇ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਸ ਘਟਨਾ ਨੂੰ ਲੈ ਕੇ ਆਸਾਮ 'ਚ ਵੱਡੇ ਪੈਮਾਨੇ 'ਤੇ ਵਿਰੋਧ ਪ੍ਰਦਰਸ਼ਨ ਹੋਏ ਸਨ। ਪੁਲਸ ਅਨੁਸਾਰ, ਇਕ ਦੋਸ਼ੀ ਨੂੰ ਗੁਆਂਢੀ ਰਾਜ ਨਾਗਾਲੈਂਡ ਦੇ ਦੀਮਾਪੁਰ ਤੋਂ ਅਤੇ ਦੂਜੇ ਨੂੰ ਆਸਾਮ ਦੇ ਮੋਰੀਗਾਂਵ ਤੋਂ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁੱਖ ਮੰਤਰੀ ਹਿਮੰਤ ਵਿਸ਼ਵ ਸ਼ਰਮਾ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ,''ਆਸਾਮ ਪੁਲਸ ਨੇ ਧੀਂਗ ਜਬਰ ਜ਼ਿਨਾਹ ਕਾਂਡ ਦੇ ਦੋਵੇਂ ਫਰਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।'' ਪੁਲਸ ਅਨੁਸਾਰ, ਦੋਹਾਂ ਦੋਸ਼ੀਆਂ ਨੂੰ ਪੁੱਛ-ਗਿੱਛ ਲਈ ਨਾਗਾਂਵ ਸਦਰ ਪੁਲਸ ਥਾਣੇ ਲਿਆਂਦਾ ਗਿਆ ਹੈ। ਇਹ ਘਟਨਾ 22 ਅਗਸਤ ਨੂੰ ਹੋਈ ਸੀ, ਜਿਸ ਦੇ ਬਾਅਦ ਤੋਂ ਹੀ ਦੋਵੇਂ ਫਰਾਰ ਸਨ।
ਪੁਲਸ ਨੇ ਦੱਸਿਆ ਕਿ ਮੁੱਖ ਦੋਸ਼ੀ ਨੂੰ ਅਪਰਾਧ ਵਾਲੀ ਰਾਤ ਨੂੰ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਪਰ ਜਦੋਂ ਘਟਨਾਕ੍ਰਮ ਨੂੰ ਸਮਝਣ ਲਈ ਉਸ ਨੂੰ ਹਾਦਸੇ ਵਾਲੀ ਜਗ੍ਹਾ ਲਿਜਾਇਆ ਗਿਆ, ਉਦੋਂ ਉਸ ਨੇ ਦੌੜਨ ਦੀ ਕੋਸ਼ਿਸ਼ 'ਚ ਇਕ ਤਾਲਾਬ 'ਚ ਛਾਲ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਧੀਂਗ 'ਚ 14 ਸਾਲਾ ਇਕ ਕੁੜੀ ਟਿਊਸ਼ਨ ਕਲਾਸ ਤੋਂ ਬਾਅਦ ਸਾਈਕਲ 'ਤੇ ਘਰ ਆ ਰਹੀ ਸੀ, ਉਦੋਂ ਮੋਟਰਸਾਈਕਲ 'ਤੇ ਸਵਾਰ ਤਿੰਨ ਲੋਕ ਆਏ ਅਤੇ ਉਸ ਨੂੰ ਸੁੰਨਸਾਨ ਜਗ੍ਹਾ ਲਿਜਾ ਕੇ ਉਸ ਨਾਲ ਜਬਰ ਜ਼ਿਨਾਹ ਕੀਤਾ। ਇਸ ਘਟਨਾ ਤੋਂ ਬਾਅਦ ਰਾਜ 'ਚ ਵੱਡੇ ਪੈਮਾਨੇ 'ਤੇ ਵਿਰੋਧ ਪ੍ਰਦਰਸ਼ਨ ਹੋਏ ਸਨ। ਮੁੱਖ ਮੰਤਰੀ ਨੇ ਪੁਲਸ ਦੇ ਡਾਇਰੈਕਟਰ ਜਨਰਲ ਜੀਪੀ ਸਿੰਘ ਅਤੇ ਜਲ ਸਰੋਤ ਮੰਤਰੀ ਪੀਊਸ਼ ਹਜ਼ਾਰਿਕਾ ਨੂੰ ਧੀਂਗ ਦਾ ਦੌਰਾ ਕਰਨ ਅਤੇ ਮਾਮਲੇ 'ਚ ਤੁਰੰਤ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8