ਸਕੂਲੀ ਵਿਦਿਆਰਥਣਾਂ ਨਾਲ ਛੇੜਛਾੜ ਦੇ 2 ਦੋਸ਼ੀ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ

Monday, Oct 07, 2024 - 09:48 AM (IST)

ਦੇਵਰੀਆ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਦੇਵਰੀਆ 'ਚ ਪਿਛਲੇ ਹਫ਼ਤੇ ਸਕੂਲ ਤੋਂ ਵਾਪਸ ਆ ਰਹੀਆਂ ਦੋ ਵਿਦਿਆਰਥਣਾਂ ਨਾਲ ਛੇੜਛਾੜ ਦੇ ਮਾਮਲੇ ਵਿਚ ਸੋਮਵਾਰ ਨੂੰ ਪੁਲਸ ਨੇ ਮੁਕਾਬਲੇ ਤੋਂ ਬਾਅਦ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੁਕਾਬਲੇ 'ਚ ਮੁਲਜ਼ਮ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ। ਵਧੀਕ ਪੁਲਸ ਸੁਪਰਡੈਂਟ (ਏਐੱਸਪੀ) ਦੀਪੇਂਦਰ ਨਾਥ ਚੌਧਰੀ ਨੇ ਦੱਸਿਆ ਕਿ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਉਨ੍ਹਾਂ ਨੂੰ ਘੇਰ ਲਿਆ ਸੀ। ਉਨ੍ਹਾਂ ਦੱਸਿਆ ਕਿ ਖੁਦ ਨੂੰ ਪੁਲਸ ਨਾਲ ਘਿਰਿਆ ਦੇਖ ਮੁਲਜ਼ਮਾਂ ਨੇ ਪੁਲਸ ਮੁਲਾਜ਼ਮਾਂ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਜਵਾਬੀ ਕਾਰਵਾਈ 'ਚ ਪੁਲਸ ਦੀ ਗੋਲੀ ਲੱਗਣ ਕਾਰਨ ਦੋਵੇਂ ਜ਼ਖ਼ਮੀ ਹੋ ਗਏ।

ਅਧਿਕਾਰੀ ਨੇ ਦੱਸਿਆ ਕਿ ਦੋਹਾਂ ਕੋਲੋਂ 2 ਦੇਸੀ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲਾ ਐਤਵਾਰ ਅਤੇ ਸੋਮਵਾਰ ਦੀ ਰਾਤ ਨੂੰ ਤਰਕੁਲਵਾ ਥਾਣੇ ਦੇ ਅਧੀਨ ਕੰਚਨਪੁਰ ਤੋਂ ਸਿਰਸਿਆ ਗੋਠਾ ਰੋਡ ਨੇੜੇ ਹੋਇਆ। ਏਐੱਸਪੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾਂਦੀ ਹੈ। 4 ਅਕਤੂਬਰ ਨੂੰ ਧੀਰਜ ਪਟੇਲ ਅਤੇ ਰਿਤਵਿਕ ਨੇ ਤਰਕੁਲਵਾ ਥਾਣਾ ਅਧੀਨ ਪੈਂਦੇ ਪਿੰਡ 'ਚ ਰਹਿਣ ਵਾਲੀਆਂ ਵਿਦਿਆਰਥਣਾਂ ਨਾਲ ਕਥਿਤ ਤੌਰ 'ਤੇ ਛੇੜਛਾੜ ਕੀਤੀ ਸੀ। ਦੋਹਾਂ ਦੀ ਉਮਰ 18 ਤੋਂ 20 ਸਾਲ ਦੇ ਕਰੀਬ ਹੈ। ਸਕੂਲ ਪ੍ਰਸ਼ਾਸਨ ਨੇ ਇਸ ਸਬੰਧ 'ਚ ਤਰਕੁਲਵਾ ਥਾਣੇ 'ਚ ਐੱਫ.ਆਈ.ਆਰ. ਦਰਜ ਕਰਵਾਈ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News