ਪ੍ਰਗਤੀ ਮੈਦਾਨ ਲੁੱਟ: ਦਿੱਲੀ ਪੁਲਸ ਨੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, 2 ਦੀ ਭਾਲ ਜਾਰੀ

06/27/2023 6:37:49 AM

ਨਵੀਂ ਦਿੱਲੀ- ਦਿੱਲੀ ਪੁਲਸ ਨੇ ਸੋਮਵਾਰ ਨੂੰ ਪ੍ਰਗਤੀ ਮੈਦਾਨ ਸੁਰੰਗ 'ਤੇ ਦਿਨ-ਦਿਹਾੜੇ ਲੁੱਟ-ਖੋਹ ਦੇ ਦੋਸ਼ 'ਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਪੁਲਸ ਦੇ ਲੋਕ ਸੰਪਰਕ ਅਧਿਕਾਰੀ (ਪੀ.ਆਰ.ਓ.) ਸੁਮਨ ਨਲਵਾ ਨੇ ਦੇਰ ਸ਼ਾਮ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਬਾਕੀ ਸ਼ੱਕੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - 'ਦਿਲ ਸੇ ਬੁਰਾ ਲਗਤਾ ਹੈ' ਵਾਲੇ ਕਾਮੇਡੀਅਨ ਦੇਵਰਾਜ ਪਟੇਲ ਦੀ ਹੋਈ ਮੌਤ, ਵੀਡੀਓ ਬਣਾ ਕੇ ਪਰਤ ਰਿਹਾ ਸੀ ਘਰ

ਪੁਲਸ ਨੇ ਦੱਸਿਆ ਕਿ ਸ਼ਨੀਵਾਰ ਨੂੰ ਪ੍ਰਗਤੀ ਮੈਦਾਨ ਸੁਰੰਗ 'ਤੇ ਇਕ ਡਿਲੀਵਰੀ ਏਜੰਟ ਅਤੇ ਉਸ ਦੇ ਸਹਾਇਕ ਤੋਂ ਦੋ ਲੱਖ ਰੁਪਏ ਲੁੱਟਣ ਵਾਲੇ ਚਾਰ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਪਛਾਣ ਕਰਨ ਲਈ ਪਿਛਲੇ 48 ਘੰਟਿਆਂ ਵਿਚ 350 ਤੋਂ ਵੱਧ ਸੀ.ਸੀ.ਟੀ.ਵੀ. ਫੁਟੇਜਾਂ ਨੂੰ ਸਕੈਨ ਕੀਤਾ ਗਿਆ ਸੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਵਾਪਰੀ ਇਸ ਘਟਨਾ ਦੇ ਸਬੰਧ 'ਚ ਡਿਲੀਵਰੀ ਏਜੰਟ ਕੰਪਨੀ ਦੇ ਕਰਮਚਾਰੀਆਂ, ਉਸ ਦੇ ਮਾਲਕ ਅਤੇ ਸਹਿਯੋਗੀਆਂ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਪਾਕਿ 'ਚ ਸਿੱਖਾਂ 'ਤੇ ਹਮਲਿਆਂ ਨੂੰ ਲੈ ਕੇ ਭਾਰਤ ਸਰਕਾਰ ਸਖ਼ਤ, ਹਾਈ ਕਮਿਸ਼ਨ ਨੂੰ ਕੀਤਾ ਤਲਬ

ਇਸ ਸਬੰਧ ਵਿਚ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ, ''ਅਸੀਂ ਪ੍ਰਗਤੀ ਮੈਦਾਨ ਸੁਰੰਗ ਅਤੇ ਉਸ ਵੱਲ ਜਾਣ ਵਾਲੀ ਸੜਕ 'ਤੇ ਲੱਗੇ 350 ਤੋਂ ਵੱਧ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕੀਤਾ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਲੁੱਟ-ਖੋਹ ਤੋਂ ਬਾਅਦ ਬਦਮਾਸ਼ ਕਿਹੜੇ ਰਸਤੇ ਵੱਲ ਗਏ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Anmol Tagra

This news is Content Editor Anmol Tagra