ਕਸ਼ਮੀਰ ''ਚ ਅੱਤਵਾਦੀਆਂ ਦੀ ਮਦਦ ਕਰਨ ਵਾਲੇ 2 ਗ੍ਰਿਫਤਾਰ
Wednesday, Jun 20, 2018 - 10:08 AM (IST)

ਸ਼੍ਰੀਨਗਰ—ਜੰਮੂ-ਕਸ਼ਮੀਰ 'ਚ ਬਾਰਾਮੂਲਾ ਜ਼ਿਲੇ ਦੇ ਸੋਪੋਰ ਵਿਖੇ ਸੁਰੱਖਿਆ ਫੋਰਸਾਂ ਨੇ ਲਸ਼ਕਰ ਦੇ ਅੱਤਵਾਦੀਆਂ ਦੀ ਮਦਦ ਕਰਨ ਵਾਲੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ ਵੱਡੀ ਗਿਣਤੀ ਵਿਚ ਹਥਿਆਰ ਅਤੇ ਗੋਲੀ ਸਿੱਕਾ ਬਰਾਮਦ ਹੋਇਆ ਹੈ। ਪੁਲਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਬਾਰਾਮੂਲਾ ਜ਼ਿਲੇ ਦੇ ਸੋਪੋਰ ਵਿਖੇ ਪੁਲਸ, 32 ਰਾਸ਼ਟਰੀ ਰਾਈਫਲਜ਼ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ ਦੀ 92 ਬਟਾਲੀਅਨ ਨੇ ਸਾਂਝੇ ਤੌਰ 'ਤੇ ਨਾਕਾ ਲਾਇਆ ਹੋਇਆ ਸੀ। ਨਾਕੇ ਦੌਰਾਨ ਇਕ ਮੋਟਰਸਾਈਕਲ 'ਤੇ ਸਵਾਰ 2 ਵਿਅਕਤੀਆਂ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਨਾਕਾ ਪਾਰਟੀ ਨੇ ਪਿੱਛਾ ਕਰ ਕੇ ਦੋਵਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੀ ਪਛਾਣ ਆਰਿਫ ਅਹਿਮਦ ਅਤੇ ਰਈਸ ਅਹਿਮਦ ਵਜੋਂ ਹੋਈ ਹੈ।