ਸੋਲਨ ''ਚ ਗੈਰ-ਕਾਨੂੰਨੀ ਮਾਇਨਿੰਗ ਦੇ ਮਾਮਲੇ ''ਚ 2 ਗ੍ਰਿਫਤਾਰ
Wednesday, Feb 19, 2020 - 04:31 PM (IST)

ਸ਼ਿਮਲਾ—ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲੇ 'ਚ ਗੈਰ-ਕਾਨੂੰਨੀ ਮਾਇਨਿੰਗ ਮਾਮਲੇ 'ਚ ਪੰਜਾਬ ਦੇ ਇਕ ਵਿਅਕਤੀ ਸਮੇਤ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਬਦੀ ਦੇ ਪੁਲਸ ਅਧਿਕਾਰੀ ਰੋਹਿਤ ਮਾਲਪਾਨੀ ਨੇ ਅੱਜ ਭਾਵ ਬੁੱਧਵਾਰ ਨੂੰ ਦੱਸਿਆ ਹੈ ਕਿ ਪੰਜਾਬ ਦੇ ਮੋਹਾਲੀ ਜ਼ਿਲੇ ਦੇ ਗੁਰਦੀਪ ਸਿੰਘ ਅਤੇ ਸੋਲਨ ਦੇ ਕੋਟਲਾ ਪਿੰਡ ਦੇ ਹਰਦੇਵ ਸਿੰਘ ਨੂੰ ਮੰਗਲਵਾਰ ਦੇਰ ਰਾਤ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਗੈਰ-ਕਾਨੂੰਨੀ ਮਾਇਨਿੰਗ 'ਚ ਵਰਤੋਂ ਹੋਣ ਵਾਲੇ ਕਈ ਵਾਹਨਾਂ ਨੂੰ ਵੀ ਜ਼ਬਤ ਕੀਤਾ ਗਿਆ ਹੈ ਅਤੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।