ਬਾਬਾ ਸਿੱਦਕੀ ਕਤਲ ਕੇਸ ''ਚ ਦੋ ਹਮਲਾਵਰ ਗ੍ਰਿਫ਼ਤਾਰ

Sunday, Oct 13, 2024 - 02:12 AM (IST)

ਮੁੰਬਈ — ਮੁੰਬਈ ਪੁਲਸ ਨੇ ਸਾਬਕਾ ਮੰਤਰੀ ਬਾਬਾ ਸਿੱਦਕੀ ਦੇ ਕਤਲ ਮਾਮਲੇ 'ਚ ਸ਼ਾਮਲ ਤਿੰਨ ਲੋਕਾਂ ਵਿਚੋਂ ਦੋ ਨੂੰ ਹਿਰਾਸਤ 'ਚ ਲਿਆ ਹੈ। ਜਿਨ੍ਹਾਂ ਦੀ ਸ਼ਨੀਵਾਰ ਸ਼ਾਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੂਤਰਾਂ ਨੇ ਦੱਸਿਆ ਕਿ ਹਿਰਾਸਤ ਵਿੱਚ ਲਏ ਗਏ ਮੁਲਜ਼ਮ ਕ੍ਰਮਵਾਰ ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਹਨ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੀ ਸ਼ਮੂਲੀਅਤ ਦੀ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਤੀਜੇ ਫਰਾਰ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।

ਇੱਕ ਪੁਲਸ ਅਧਿਕਾਰੀ ਦੇ ਅਨੁਸਾਰ, ਗੋਲੀਬਾਰੀ ਦੇ ਤੁਰੰਤ ਬਾਅਦ ਅੰਧੇਰੀ ਪੂਰਬੀ ਤੋਂ ਦੋ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਅਪਰਾਧ ਸ਼ਾਖਾ ਵੱਲੋਂ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਹਾਲਾਂਕਿ ਸਿੱਦੀਕੀ, ਇੱਕ ਪ੍ਰਭਾਵਸ਼ਾਲੀ ਅਤੇ ਪ੍ਰਮੁੱਖ ਘੱਟ-ਗਿਣਤੀ ਭਾਈਚਾਰੇ ਦੇ ਨੇਤਾ ਦੀ ਹੱਤਿਆ ਦੇ ਪਿੱਛੇ ਦੇ ਇਰਾਦੇ ਸਪੱਸ਼ਟ ਨਹੀਂ ਹਨ, ਪਰ ਇਹ ਕੁਝ ਵਪਾਰਕ ਰੰਜਿਸ਼ ਦਾ ਨਤੀਜਾ ਹੋਣ ਦਾ ਸ਼ੱਕ ਹੈ।

ਦਹਾਕਿਆਂ ਤੋਂ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਸੁਨੀਲ ਦੱਤ ਅਤੇ ਉਨ੍ਹਾਂ ਦੀ ਧੀ ਪ੍ਰਿਆ ਦੱਤ ਦੇ ਨਜ਼ਦੀਕੀ ਸਹਿਯੋਗੀ ਸਿੱਦਕੀ ਨੇ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਫਰਵਰੀ ਵਿੱਚ ਅਜੀਤ ਪਵਾਰ ਦੀ ਐਨ.ਸੀ.ਪੀ. ਵਿੱਚ ਸ਼ਾਮਲ ਹੋਣ ਲਈ ਪਾਰਟੀ ਛੱਡ ਦਿੱਤੀ ਸੀ।

ਪਿਛਲੇ ਕੁਝ ਮਹੀਨਿਆਂ ਤੋਂ ਉਹ ਅਤੇ ਉਨ੍ਹਾਂ ਦਾ ਪੁੱਤਰ ਜ਼ੀਸ਼ਾਨ ਇਸ ਗੱਲ ਦੀ ਤਿਆਰੀ ਕਰ ਰਹੇ ਸਨ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਜਲਦੀ ਹੀ ਆਪਣੀਆਂ ਸਿਆਸੀ ਤਰਜੀਹਾਂ ਸਪੱਸ਼ਟ ਕਰ ਦੇਣਗੇ।

ਵਿਰੋਧੀ ਮਹਾਂ ਵਿਕਾਸ ਅਗਾੜੀ (ਐਮ.ਵੀ.ਏ.) ਦੇ ਨੇਤਾਵਾਂ ਨੇ ਸਿੱਦਕੀ ਦੀ ਸਨਸਨੀਖੇਜ਼ ਹੱਤਿਆ ਲਈ ਮਹਾਯੁਤੀ ਸ਼ਾਸਨ ਦੀ ਆਲੋਚਨਾ ਕੀਤੀ ਹੈ ਅਤੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੇਵੇਂਦਰ ਫੜਨਵੀਸ ਦੇ ਅਸਤੀਫੇ ਦੀ ਮੰਗ ਕੀਤੀ ਹੈ।


Inder Prajapati

Content Editor

Related News