ਚੰਡੀਗੜ੍ਹ-ਧਰਮਸ਼ਾਲਾ ਹਾਈਵੇ ''ਤੇ ਵਾਪਰੇ ਹਾਦਸੇ ''ਚ ਦੋ ਸਕੇ ਭਰਾਵਾਂ ਦੀ ਮੌ.ਤ

Tuesday, Nov 12, 2024 - 11:08 PM (IST)

ਚੰਡੀਗੜ੍ਹ-ਧਰਮਸ਼ਾਲਾ ਹਾਈਵੇ ''ਤੇ ਵਾਪਰੇ ਹਾਦਸੇ ''ਚ ਦੋ ਸਕੇ ਭਰਾਵਾਂ ਦੀ ਮੌ.ਤ

ਊਨਾ — ਹਿਮਾਚਲ ਪ੍ਰਦੇਸ਼ 'ਚ ਚੰਡੀਗੜ੍ਹ-ਧਰਮਸ਼ਾਲਾ ਹਾਈਵੇ 'ਤੇ ਮੰਗਲਵਾਰ ਨੂੰ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਹਾਦਸੇ 'ਚ ਸਕੂਲ ਬੱਸ ਅਤੇ ਬਾਈਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਜਿਸ ਵਿੱਚ ਦੋ ਸਕੇ ਭਰਾਵਾਂ ਦੀ ਜਾਨ ਚਲੀ ਗਈ। ਇਹ ਹਾਦਸਾ ਊਨਾ ਜ਼ਿਲ੍ਹੇ ਦੇ ਪਿੰਡ ਲਾਲਸਿੰਗੀ ਵਿੱਚ ਵਾਪਰਿਆ। ਮ੍ਰਿਤਕਾਂ ਵਿੱਚ ਇੱਕ ਭਰਾ ਸੇਵਾਮੁਕਤ ਪੁਲਸ ਮੁਲਾਜ਼ਮ ਸੀ। ਹਾਦਸੇ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਊਨਾ ਦੇ ਕੋਟਲਾ ਖੁਰਦ ਦਾ ਰਹਿਣ ਵਾਲਾ ਧਰਮਪਾਲ ਆਪਣੇ ਭਰਾ ਗਿਆਨ ਚੰਦ ਨਾਲ ਬਾਈਕ 'ਤੇ ਝਲੇੜਾ ਜਾ ਰਿਹਾ ਸੀ। ਜਿਵੇਂ ਹੀ ਉਸ ਦੀ ਬਾਈਕ ਲਿੰਕ ਰੋਡ ਤੋਂ ਹਾਈਵੇਅ 'ਤੇ ਪਹੁੰਚੀ ਅਤੇ ਹਾਈਵੇਅ ਪਾਰ ਕਰਨ ਲੱਗੀ ਤਾਂ ਊਨਾ ਤੋਂ ਝਲੇੜਾ ਵੱਲ ਜਾ ਰਹੀ ਸਕੂਲੀ ਬੱਸ ਨਾਲ ਉਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਸਥਾਨਕ ਲੋਕਾਂ ਨੇ ਦੋਵਾਂ ਜ਼ਖਮੀਆਂ ਨੂੰ ਤੁਰੰਤ ਖੇਤਰੀ ਹਸਪਤਾਲ ਪਹੁੰਚਾਇਆ ਪਰ ਉੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਮਾਮਲੇ ਦੀ ਸੂਚਨਾ ਮਿਲਦਿਆਂ ਹੀ ਏ.ਐਸ.ਪੀ. ਊਨਾ ਸੁਰਿੰਦਰ ਸ਼ਰਮਾ ਦੀ ਅਗਵਾਈ ਹੇਠ ਪੁਲਸ ਟੀਮ ਨੇ ਮੌਕੇ ਦਾ ਮੁਆਇਨਾ ਕੀਤਾ। ਪੁਲਸ ਨੇ ਚਸ਼ਮਦੀਦਾਂ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏ.ਐਸ.ਪੀ. ਨੇ ਦੱਸਿਆ ਕਿ ਇਸ ਹਾਦਸੇ ਸਬੰਧੀ ਥਾਣਾ ਲਾਲਸਿੰਗੀ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੁਲਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Inder Prajapati

Content Editor

Related News