ਬੇਕਾਬੂ ਟਰੱਕ ਦਾ ਕਹਿਰ! ਬਾਈਕ ਸਵਾਰ ਦੋ ਭਰਾਵਾਂ ਨੂੰ ਕੁਚਲਿਆ, ਦੋਵਾਂ ਦੀ ਮੌਕੇ ''ਤੇ ਮੌਤ
Friday, Aug 22, 2025 - 04:38 PM (IST)

ਵੈੱਬ ਡੈਸਕ : ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਇੱਕ ਭਿਆਨਕ ਹਾਦਸਾ ਵਾਪਰਿਆ, ਜਿਸ 'ਚ ਦੋ ਭਰਾਵਾਂ ਦੀ ਜਾਨ ਚਲੀ ਗਈ। ਮੋਟਰਸਾਈਕਲ ਸਵਾਰ ਦੋਵੇਂ ਭਰਾ ਇੱਕ ਬੇਕਾਬੂ ਟਰੱਕ ਨਾਲ ਬੁਰੀ ਤਰ੍ਹਾਂ ਕੁਚਲੇ ਗਏ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਵੀਰਵਾਰ ਨੂੰ ਸਿਕੰਦਰਾਬਾਦ ਖੇਤਰ 'ਚ ਇੱਕ ਟਰੱਕ ਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ 'ਚ ਦੋ ਭਰਾਵਾਂ ਦੀ ਮੌਤ ਹੋ ਗਈ।
ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਮੰਡੀ ਸ਼ਿਆਮ ਨਗਰ ਦੇ ਰਹਿਣ ਵਾਲੇ 21 ਸਾਲਾ ਵਿਸ਼ਾਲ ਤੇ 19 ਸਾਲਾ ਪ੍ਰਿਯਾਂਸ਼ੂ ਸਿਕੰਦਰਾਬਾਦ ਦੀ ਨਵੀਂ ਸਬਜ਼ੀ ਮੰਡੀ ਜਾ ਰਹੇ ਸਨ, ਜਦੋਂ ਇਹ ਹਾਦਸਾ ਵਾਪਰਿਆ। ਪੁਲਸ ਨੇ ਦੱਸਿਆ ਕਿ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਸਾਹਮਣੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਜਦੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਟਰੱਕ ਨੂੰ ਜਬਤ ਕਰ ਲਿਆ ਗਿਆ ਹੈ। ਸਿਕੰਦਰਾਬਾਦ ਦੇ ਏਰੀਆ ਅਫਸਰ ਭਾਸਕਰ ਕੁਮਾਰ ਨੇ ਕਿਹਾ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਝਾਰਖੰਡ ਦੇ ਪਲਾਮੂ ਤੋਂ ਵੀ ਅਜਿਹੀ ਹੀ ਇੱਕ ਘਟਨਾ ਸਾਹਮਣੇ ਆਈ ਸੀ ਜਿੱਥੇ ਇੱਕ ਭਰਾ ਅਤੇ ਭੈਣ ਕਾਲਜ ਤੋਂ ਸਕੂਟਰ 'ਤੇ ਵਾਪਸ ਆ ਰਹੇ ਸਨ, ਜੋ ਹਾਦਸੇ ਦਾ ਸ਼ਿਕਾਰ ਹੋ ਗਏ। ਭਰਾ ਦੀ ਮੌਤ ਹੋ ਗਈ ਜਦੋਂ ਕਿ ਭੈਣ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੇ ਸਕੂਟਰ ਨੂੰ ਇੱਕ ਐੱਸਯੂਵੀ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ ਜੋ ਸ਼ਰਾਬੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e