ਦੀਵਾਲੀ ਦੇ ਤਿਉਹਾਰ ''ਤੇ ਦੋ ਕਾਰਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਮਾਂ-ਪੁੱਤ ਦੀ ਮੌਤ

Friday, Nov 01, 2024 - 04:07 PM (IST)

ਦੀਵਾਲੀ ਦੇ ਤਿਉਹਾਰ ''ਤੇ ਦੋ ਕਾਰਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਮਾਂ-ਪੁੱਤ ਦੀ ਮੌਤ

ਨੈਨੀਤਾਲ : ਉੱਤਰਾਖੰਡ ਦੇ ਹਲਦਵਾਨੀ 'ਚ ਦੀਵਾਲੀ ਦੇ ਤਿਉਹਾਰ ਮੌਕੇ ਵਾਪਰੇ ਦਰਦਨਾਕ ਹਾਦਸੇ 'ਚ ਮਾਂ-ਪੁੱਤ ਦੀ ਮੌਤ ਹੋ ਗਈ, ਜਦਕਿ ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੁਖਾਨੀ ਅਧੀਨ ਕਾਲਾਢੁੰਗੀ ਰੋਡ ’ਤੇ ਅਮਲਤਾਸ ਵਿਲਾ ਨੇੜੇ ਸ਼ੁੱਕਰਵਾਰ ਨੂੰ ਇੱਕ ਤੇਜ਼ ਰਫ਼ਤਾਰ ਆਲਟੋ ਕਾਰ ਨੰਬਰ ਯੂਕੇ 04 ਏਡੀ 7621 ਅਤੇ ਫੌਕਸ ਵੈਗਨ ਕਾਰ ਨੰਬਰ ਯੂਕੇ 04 ਏਐਮ 7744 ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। 

ਇਹ ਵੀ ਪੜ੍ਹੋ - ਯਾਤਰੀਆਂ ਲਈ ਵੱਡੀ ਖ਼ਬਰ: ਰੇਲ ਗੱਡੀ ਦੀ ਟਿਕਟ ਬੁੱਕ ਕਰਵਾਉਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ

ਇਸ ਹਾਦਸੇ ਵਿਚ ਆਲਟੋ ਕਾਰ 'ਚ ਸਵਾਰ ਕਮਲੇਸ਼ ਸਿੰਘ ਵਾਸੀ ਰਾਮਨਗਰ ਬਲਪੜਾ ਅਤੇ ਉਸ ਦੀ ਮਾਤਾ ਭਾਵਨਾ ਸਿੰਘ ਦੀ ਦਰਦਨਾਕ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਦੀਪਾ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਆਲਟੋ ਕਾਰ ਕਾਲਾਢੁੰਗੀ ਤੋਂ ਹਲਦਵਾਨੀ ਜਾ ਰਹੀ ਸੀ, ਜਦੋਂਕਿ ਫੌਕਸ ਵੈਗਨ ਕਾਰ ਹਲਦਵਾਨੀ ਤੋਂ ਕਾਲਾਢੁੰਗੀ ਜਾ ਰਹੀ ਸੀ। ਫੌਕਸ ਵੈਗਨ 'ਚ ਸਵਾਰ ਦੋ ਲੋਕ ਜ਼ਖ਼ਮੀ ਹੋਏ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ - Good News : ਦੀਵਾਲੀ 'ਤੇ ਅਧਿਆਪਕਾਂ ਨੂੰ ਮਿਲਿਆ ਵੱਡਾ ਤੋਹਫ਼ਾ

ਘਟਨਾ ਦੀ ਸੂਚਨਾ ਮਿਲਣ 'ਤੇ ਮੁਖਾਨੀ ਪੁਲਸ ਮੌਕੇ 'ਤੇ ਪਹੁੰਚ ਗਈ, ਜਿਸ ਨੇ ਸਾਰੇ ਜ਼ਖ਼ਮੀਆਂ ਨੂੰ ਸੁਸ਼ੀਲਾ ਤਿਵਾਰੀ ਹਸਪਤਾਲ 'ਚ ਭਰਤੀ ਕਰਵਾਇਆ। ਥਾਣਾ ਮੁਖਾਨੀ ਦੇ ਇੰਚਾਰਜ ਅਨੁਸਾਰ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪਹਿਲੀ ਨਜ਼ਰੇ ਇਹ ਮੰਨਿਆ ਜਾ ਰਿਹਾ ਹੈ ਕਿ ਤੇਜ਼ ਰਫ਼ਤਾਰ ਹੋਣ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ ਹੈ। ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਦੀਵਾਲੀ ਤੋਂ ਪਹਿਲਾਂ ਸਸਤਾ ਹੋਇਆ ਪੈਟਰੋਲ-ਡੀਜ਼ਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News