ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, ਦੋ ਬੱਚਿਆਂ ਦੀ ਮੌਤ
Friday, Sep 19, 2025 - 03:28 PM (IST)

ਸੋਨਭੱਦਰ : ਉੱਤਰ ਪ੍ਰਦੇਸ਼ ਦੇ ਸੋਨਭੱਦਰ ਜ਼ਿਲ੍ਹੇ ਦੇ ਚੋਪਨ ਇਲਾਕੇ ਵਿੱਚ ਸ਼ੁੱਕਰਵਾਰ ਨੂੰ ਬਿਜਲੀ ਡਿੱਗਣ ਨਾਲ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ ਇੱਕ ਕੁੜੀ ਗੰਭੀਰ ਰੂਪ ਵਿੱਚ ਝੁਲਸ ਗਈ। ਪੁਲਸ ਸੂਤਰਾਂ ਨੇ ਦੱਸਿਆ ਕਿ ਅੱਜ ਸਵੇਰੇ ਕੋਟਾ ਗ੍ਰਾਮ ਪੰਚਾਇਤ ਵਿੱਚ ਸਥਿਤ ਬ੍ਰਹਮਦੇਵ ਆਈਡੀਅਲ ਪਬਲਿਕ ਸਕੂਲ ਕੈਂਪਸ ਵਿੱਚ ਬਿਜਲੀ ਡਿੱਗ ਗਈ, ਜਿਸ ਦੀ ਲਪੇਟ ਵਿਚ ਆਉਣ ਨਾਲ ਦੀਪਕ (13), ਅਰਵਿੰਦ (8) ਅਤੇ ਰੇਖਾ (14) ਪੜ੍ਹਦੇ ਸਮੇਂ ਗੰਭੀਰ ਰੂਪ ਵਿੱਚ ਝੁਲਸ ਗਏ।
ਇਹ ਵੀ ਪੜ੍ਹੋ : SBI ਬੈਂਕ ਵਿੱਚ ਡਾਕਾ, ਲੈ ਗਏ 1 ਕਰੋੜ ਕੈਸ਼, 20 ਕਿਲੋ ਸੋਨਾ
ਇਸ ਘਟਨਾ ਤੋਂ ਬਾਅਦ ਤਿੰਨਾਂ ਬੱਚਿਆਂ ਨੂੰ ਕਮਿਊਨਿਟੀ ਹੈਲਥ ਸੈਂਟਰ ਚੋਪਨ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੀਪਕ ਅਤੇ ਅਰਵਿੰਦ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਰੇਖਾ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਜ਼ਿਲ੍ਹਾ ਹਸਪਤਾਲ ਲੋਧੀ ਰੌਬਰਟਸਗੰਜ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : Ahmedabad Plane Crash: ਜਹਾਜ਼ ਹਾਦਸੇ ਨੂੰ ਲੈ ਕੇ ਹੋਇਆ ਇਕ ਹੋਰ ਵੱਡਾ ਖੁਲਾਸਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।