ਅੱਤਵਾਦੀਆਂ ਨਾਲ ਚੱਲ ਰਹੇ ਮੁਕਾਬਲੇ ''ਚ CRPF ਦੇ ਦੋ ਜਵਾਨ ਤੇ 2 ਪੁਲਸ ਮੁਲਾਜ਼ਮ ਜ਼ਖ਼ਮੀ

Saturday, Nov 02, 2024 - 04:28 PM (IST)

ਅੱਤਵਾਦੀਆਂ ਨਾਲ ਚੱਲ ਰਹੇ ਮੁਕਾਬਲੇ ''ਚ CRPF ਦੇ ਦੋ ਜਵਾਨ ਤੇ 2 ਪੁਲਸ ਮੁਲਾਜ਼ਮ ਜ਼ਖ਼ਮੀ

ਸ੍ਰੀਨਗਰ : ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ ਦੇ ਖਾਨਯਾਰ ਇਲਾਕੇ 'ਚ ਸ਼ਨੀਵਾਰ ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਦੇ ਦੋ ਜਵਾਨ ਅਤੇ ਦੋ ਪੁਲਸ ਕਰਮਚਾਰੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਵਲੋਂ ਇਸ ਮੁਕਾਬਲੇ ਦੀ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਸ਼ਨੀਵਾਰ ਸਵੇਰੇ ਖਾਨਯਾਰ ਖੇਤਰ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ - ਮੁੰਡੇ ਦੇ ਢਿੱਡ 'ਚੋਂ ਨਿਕਲੇ ਘੜੀ ਦੇ ਸੈੱਲ ਸਣੇ 56 ਚੀਜ਼ਾਂ, ਡਾਕਟਰਾਂ ਦੇ ਉੱਡੇ ਹੋਸ਼, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸੇ ਕਰਕੇ ਤਲਾਸ਼ੀ ਮੁਹਿੰਮ ਮੁਕਾਬਲੇ 'ਚ ਬਦਲ ਗਈ। ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਸੀਆਰਪੀਐੱਫ ਦੇ ਦੋ ਜਵਾਨ ਅਤੇ ਦੋ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ, ਉਨ੍ਹਾਂ ਨੂੰ ਫੌਜ ਦੇ 92 ਬੇਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਅਜੇ ਵੀ ਅਪਰੇਸ਼ਨ ਜਾਰੀ ਹੈ। ਅਧਿਕਾਰੀਆਂ ਮੁਤਾਬਕ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਸ਼ਾਂਗਾਸ-ਲਾਰਨੂ ਇਲਾਕੇ 'ਚ ਹਲਕਨ ਗਲੀ ਨੇੜੇ ਇਕ ਹੋਰ ਆਪਰੇਸ਼ਨ ਦੌਰਾਨ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ।

ਇਹ ਵੀ ਪੜ੍ਹੋ - WhatsApp ਯੂਜ਼ਰ ਨੂੰ ਮਿਲਿਆ ਨਵਾਂ ਫੀਚਰ: ਹੁਣ 'ਬਾਬੂ ਸ਼ੋਨਾ' ਦੀ ਚੈਟ ਲੱਭਣੀ ਹੋਵੇਗੀ ਸੌਖੀ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News