ਦਿੱਲੀ ''ਚ ਸੀਨੀਅਰ ਸਿਟੀਜ਼ਨ ਕੇਅਰ ਹੋਮ ''ਚ ਲੱਗੀ ਅੱਗ, 2 ਲੋਕਾਂ ਦੀ ਮੌਤ

Sunday, Jan 01, 2023 - 11:29 AM (IST)

ਦਿੱਲੀ ''ਚ ਸੀਨੀਅਰ ਸਿਟੀਜ਼ਨ ਕੇਅਰ ਹੋਮ ''ਚ ਲੱਗੀ ਅੱਗ, 2 ਲੋਕਾਂ ਦੀ ਮੌਤ

ਨਵੀਂ ਦਿੱਲੀ- ਦੱਖਣੀ ਦਿੱਲੀ ਦੇ ਗ੍ਰੇਟਰ ਕੈਲਾਸ਼-2 ਇਲਾਕੇ ਵਿਚ ਐਤਵਾਰ ਤੜਕੇ ਇਕ ਸੀਨੀਅਰ ਸਿਟੀਜ਼ਨ ਕੇਅਰ ਹੋਮ 'ਚ ਅੱਗ ਲੱਗ ਗਈ, ਜਿਸ ਕਾਰਨ 2 ਲੋਕਾਂ ਦੀ ਸੜ ਕੇ ਮੌਤ ਹੋ ਗਈ। ਘਟਨਾ ਐਤਵਾਰ ਸਵੇਰੇ ਕਰੀਬ 5.15 ਵਜੇ ਦੀ ਦੱਸੀ ਜਾ ਰਹੀ ਹੈ। ਪੁਲਸ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਮੌਕੇ ਤੋਂ 12 ਲੋਕਾਂ ਨੂੰ ਬਚਾਇਆ ਗਿਆ ਹੈ। 

ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਕਰੀਬ ਇਕ ਘੰਟੇ ਦੀ ਮੁਸ਼ੱਕਤ ਮਗਰੋਂ ਫਾਇਰ ਬ੍ਰਿਗੇਡ ਦੇ ਕਰਮੀਆਂ ਨੇ ਅੱਗ 'ਤੇ ਕਾਬੂ ਪਾਇਆ। ਪੁਲਸ ਮੁਤਾਬਕ ਹਾਦਸੇ ਵਿਚ ਝੁਲਸੇ 12 ਹੋਰ ਬਜ਼ੁਰਗਾਂ ਨੂੰ ਅੰਤਰਾ ਕੇਅਰ ਦੀ ਓਖਲਾ ਸ਼ਾਖਾ ਵਿਚ ਟਰਾਂਸਫਰ ਕਰ ਦਿੱਤਾ ਗਿਆ ਹੈ। 

ਅੱਗ ਗ੍ਰੇਟਰ ਕੈਲਾਸ਼-2 ਦੇ ਈ-ਬਲਾਗ ਵਿਚ ਸਥਿਤ ਇਕ ਸੀਨੀਅਰ ਸਿਟੀਜ਼ਨ ਕੇਅਰ ਹੋਮ 'ਚ ਲੱਗੀ, ਇੱਥੇ ਸੀਨੀਅਰ ਨਾਗਰਿਕਾਂ ਦੀ ਦੇਖ-ਭਾਲ ਕੀਤੀ ਜਾਂਦੀ ਹੈ। ਅੱਗ ਲੱਗਣ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਮੁਤਾਬਕ ਅੱਗ 'ਤੇ ਕਾਬੂ ਪਾਉਣ ਮਗਰੋਂ ਤੀਜੀ ਮੰਜ਼ਿਲ 'ਤੇ ਪੂਰੀ ਤਰ੍ਹਾਂ ਸੜੀਆਂ ਹੋਈਆਂ ਲਾਸ਼ਾਂ ਮਿਲੀਆਂ। 


author

Tanu

Content Editor

Related News