ਗਣੇਸ਼ ਵਿਸਰਜਨ ਤੋਂ ਬਾਅਦ ਘਰ ਵਾਪਸ ਆ ਰਹੇ ਦੋ ਸ਼ਰਧਾਲੂਆਂ ਦੀ ਸੜਕ ਹਾਦਸੇ ''ਚ ਮੌਤ

Wednesday, Sep 18, 2024 - 01:17 PM (IST)

ਗਣੇਸ਼ ਵਿਸਰਜਨ ਤੋਂ ਬਾਅਦ ਘਰ ਵਾਪਸ ਆ ਰਹੇ ਦੋ ਸ਼ਰਧਾਲੂਆਂ ਦੀ ਸੜਕ ਹਾਦਸੇ ''ਚ ਮੌਤ

ਬਾਗਪਤ : ਭਗਵਾਨ ਗਣੇਸ਼ ਦੀ ਮੂਰਤੀ ਦਾ ਵਿਸਰਜਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਬਰੌਟ-ਅਮੀਨਗਰ ਸਰਾਏ ਰੋਡ 'ਤੇ ਇਕ ਵਾਹਨ ਦੇ ਟਕਰਾ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਇਕ ਜ਼ਖ਼ਮੀ ਹੋ ਗਿਆ। ਬਡੌਤ ਦੇ ਪੁਲਸ ਅਧਿਕਾਰੀ ਵਿਜੇ ਚੌਧਰੀ ਨੇ ਬੁੱਧਵਾਰ ਨੂੰ ਦੱਸਿਆ ਕਿ ਮੰਗਲਵਾਰ ਰਾਤ ਕਰੀਬ 10.30 ਵਜੇ ਬਰੌਤ ਕੋਤਵਾਲੀ ਖੇਤਰ ਦੇ ਸਰਾਏ ਮੋੜ ਸਥਿਤ ਪਾਵਰ ਹਾਊਸ ਦੇ ਕੋਲ ਇੱਕ ਟਰੈਕਟਰ-ਟਰਾਲੀ ਅਤੇ ਇੱਕ ਵਾਹਨ ਦੀ ਟੱਕਰ ਹੋ ਗਈ। 

ਇਹ ਵੀ ਪੜ੍ਹੋ 20 ਸਤੰਬਰ ਨੂੰ ਸਿਰਫ਼ 99 ਰੁਪਏ 'ਚ ਦੇਖੋ Movie, ਇੰਝ ਬੁੱਕ ਕਰੋ ਟਿਕਟ

ਉਹਨਾਂ ਨੇ ਦੱਸਿਆ ਕਿ ਟਰੈਕਟਰ-ਟਰਾਲੀ 'ਚ ਸਵਾਰ ਲੋਕ ਯਮੁਨਾ ਨਦੀ 'ਚ ਭਗਵਾਨ ਗਣੇਸ਼ ਦੀ ਮੂਰਤੀ ਦਾ ਵਿਸਰਜਨ ਕਰਕੇ ਵਾਪਸ ਪਰਤ ਰਹੇ ਸਨ। ਹਾਦਸੇ 'ਚ ਤਿੰਨ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਦੋ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਦੀਪੂ (18) ਅਤੇ ਅਭਿਸ਼ੇਕ (20) ਵਜੋਂ ਹੋਈ ਹੈ। ਤੀਜੇ ਜ਼ਖ਼ਮੀ ਦਾ ਇਲਾਜ ਆਸਥਾ ਹਸਪਤਾਲ ਵਿੱਚ ਚੱਲ ਰਿਹਾ ਹੈ। ਇਸ ਸਬੰਧੀ ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੌਰਾਨ ਬਰੌਟ ਪੁਲਸ ਅਨੁਸਾਰ ਦੂਜੇ ਵਾਹਨ ਦੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਉਸ ਦੀ ਕਾਰ ਵੀ ਜ਼ਬਤ ਕਰ ਲਈ ਗਈ ਹੈ।

ਇਹ ਵੀ ਪੜ੍ਹੋ ਹੁਣ ਘਰ ਬੈਠੇ ਆਸਾਨੀ ਨਾਲ ਬਣੇਗਾ ਰਾਸ਼ਨ ਕਾਰਡ, ਇਸ ਐਪ ਰਾਹੀਂ ਕਰੋ ਅਪਲਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News