ਲਿੰਗ ਪਰਿਵਰਤਨ ਕਰਵਾਉਣ ਲਈ ਹਾਈ ਕੋਰਟ ਪਹੁੰਚੀਆਂ 2 ਮਹਿਲਾ ਕਾਂਸਟੇਬਲਾਂ

Monday, Sep 25, 2023 - 01:00 PM (IST)

ਗੋਰਖਪੁਰ- ਉੱਤਰ ਪ੍ਰਦੇਸ਼ ਪੁਲਸ ਦੀਆਂ 2 ਮਹਿਲਾ ਕਾਂਸਟੇਬਲਾਂ ਨੇ ਆਪਣਾ ਲਿੰਗ ਬਦਲ ਕੇ ਮਰਦ ਬਣਨ ਦੀ ਇੱਛਾ ਪ੍ਰਗਟਾਈ ਹੈ। ਇਹ ਦੋਵੇਂ ਔਰਤਾਂ ਮਰਦ ਬਣਨਾ ਚਾਹੁੰਦੀਆਂ ਹਨ। ਇਹ ਦੋਵੇਂ ਔਰਤਾਂ ਗੋਰਖਪੁਰ ਅਤੇ ਗੋਂਡਾ ਦੀਆਂ ਰਹਿਣ ਵਾਲੀਆਂ ਹਨ। ਜੇਕਰ ਵਿਗਿਆਨਕ ਨਜ਼ਰੀਏ ਨਾਲ ਔਰਤਾਂ ਦੇ ਮਰਦ ਬਣਨ ਦੀ ਗੱਲ ਕੀਤੀ ਜਾਵੇ ਤਾਂ ਇਸ ’ਚ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੈ। ਦੱਸ ਦੇਈਏ ਕਿ ਅਜਿਹੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਇਸ ’ਚ ਨਿੱਜੀ ਤੌਰ ’ਤੇ ਔਰਤਾਂ ਲਈ ਕੋਈ ਦਿੱਕਤ ਨਹੀਂ ਹੈ ਪਰ ਯੂ. ਪੀ. ਪੁਲਸ ’ਚ ਔਰਤਾਂ ਅਤੇ ਪੁਰਸ਼ਾਂ ਦੀਆਂ ਸੇਵਾ ਸ਼ਰਤਾਂ ਨੂੰ ਲੈ ਕੇ ਵੱਖ-ਵੱਖ ਮਾਇਨੇ ਹਨ, ਇਸ ਨੂੰ ਲੈ ਕੇ ਸੀਨੀਅਰ ਪੁਲਸ ਅਧਿਕਾਰੀ ਵੀ ਉਲਝਨ ’ਚ ਹਨ। ਇਹ ਪਹਿਲੀ ਵਾਰ ਹੈ ਜਦੋਂ ਅਫਸਰਾਂ ਨੂੰ ਇਸ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ : AC ਲਗਾ ਕੇ ਸੌਂ ਗਿਆ ਡਾਕਟਰ, ਨਿੱਜੀ ਕਲੀਨਿਕ 'ਚ ਦਾਖ਼ਲ 2 ਨਵਜਨਮੇ ਬੱਚਿਆਂ ਨਾਲ ਵਾਪਰਿਆ ਭਾਣਾ

ਦੋਵੇਂ ਮਹਿਲਾ ਕਾਂਸਟੇਬਲਾਂ ਨੇ ਡੀ.ਜੀ.ਪੀ. ਹੈੱਡਕੁਆਰਟਰ ’ਚ ਅਰਜ਼ੀ ਦਾਖ਼ਲ ਕਰਨ ਤੋਂ ਇਲਾਵਾ ਇਲਾਹਾਬਾਦ (ਪ੍ਰਯਾਗਰਾਜ) ਹਾਈ ਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਹੈ, ਜਿੱਥੇ ਉਨ੍ਹਾਂ ਨੇ ਪਟੀਸ਼ਨ ਦਾਖ਼ਲ ਕਰ ਕੇ ਇਜਾਜ਼ਤ ਮੰਗੀ ਹੈ। ਉੱਥੇ ਹੀ, ਏ. ਡੀ. ਜੀ. ਸੰਜੇ ਸਿੰਘਲ ਅਨੁਸਾਰ ਮਹਿਲਾ ਕਾਂਸਟੇਬਲਾਂ ਨੇ ਲਿੰਗ ਤਬਦੀਲੀ ਲਈ ਅਰਜ਼ੀ ਦਿੱਤੀ ਹੈ, ਜਿਸ ਨੂੰ ਯੂ. ਪੀ. ਸਰਕਾਰ ਨੂੰ ਭੇਜ ਦਿੱਤਾ ਗਿਆ, ਹੁਣ ਦੋਵਾਂ ਔਰਤਾਂ ਦੀ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


DIsha

Content Editor

Related News