ਫ਼ੌਜ ਦੇ 2 ਸਾਬਕਾ ਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ, 10 ਤੋਂ ਵੱਧ ਹਮਲਵਾਰਾਂ ਨੇ ਕੀਤਾ ਹਮਲਾ

Friday, Sep 15, 2023 - 06:23 PM (IST)

ਫ਼ੌਜ ਦੇ 2 ਸਾਬਕਾ ਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ, 10 ਤੋਂ ਵੱਧ ਹਮਲਵਾਰਾਂ ਨੇ ਕੀਤਾ ਹਮਲਾ

ਸੋਨੀਪਤ (ਭਾਸ਼ਾ)- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ 'ਚ ਬਾਈਕ ਅਤੇ ਗੱਡੀ ਸਵਾਰ 10 ਤੋਂ ਵੱਧ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਫ਼ੌਜ ਦੇ 2 ਸਾਬਕਾ ਜਵਾਨਾਂ ਦਾ ਕਤਲ ਕਰ ਦਿੱਤਾ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਮਰਨ ਵਾਲਿਆਂ ਦੀ ਪਛਾਣ ਰਾਜ ਅਤੇ ਰਮੇਸ਼ ਵਜੋਂ ਕੀਤੀ ਗਈ ਹੈ, ਦੋਵੇਂ ਜ਼ਿਲ੍ਹੇ ਦੇ ਲਾਠ ਪਿੰਡ ਦੇ ਰਹਿਣ ਵਾਲੇ ਸਨ ਅਤੇ ਫ਼ੌਜ ਤੋਂ ਸੇਵਾਮੁਕਤ ਸਨ।

ਇਹ ਵੀ ਪੜ੍ਹੋ : ਕਾਂਗਰਸ ਵਿਧਾਇਕ ਦੀ ਗ੍ਰਿਫ਼ਤਾਰੀ ਤੋਂ ਬਾਅਦ ਨੂਹ ਜ਼ਿਲ੍ਹੇ 'ਚ ਇੰਟਰਨੈੱਟ ਸੇਵਾ ਮੁਅੱਤਲ

ਉਨ੍ਹਾਂ ਦੱਸਿਆ ਕਿ ਵਾਰਦਾਤ ਤੋਂ ਬਾਅਦ ਬਦਮਾਸ਼ ਮੌਕੇ 'ਤੇ ਫਰਾਰ ਹੋ ਗਏ। ਘਟਨਾ ਦੀ ਸੂਚਨਾ 'ਤੇ ਗੋਹਾਨਾ ਸਦਰ ਥਾਣਾ ਪੁਲਸ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਦਾ ਕਹਿਣਾ ਹੈ ਕਿ ਪਰਿਵਾਰ ਵਾਲਿਆਂ ਦੇ ਬਿਆਨ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੋਵੇਂ ਮ੍ਰਿਤਕਾਂ ਦੇ ਪੁੱਤਾਂ ਖ਼ਿਲਾਫ਼ ਅਪ੍ਰੈਲ 'ਚ ਪਿੰਡ ਦੇ ਨੌਜਵਾਨ ਦੇ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਇਨ੍ਹਾਂ ਦੋਹਾਂ ਦੇ ਕਤਲ ਨੂੰ ਉਸ ਮਾਮਲੇ ਦੀ ਰੰਜਿਸ਼ ਨਾਲ ਵੀ ਜੋੜ ਕੇ ਦੇਖ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News