UP : 2 ਦੋਸਤਾਂ ਦੇ ਸਿਰ ਧੜ੍ਹ ਤੋਂ ਵੱਖ ਹੋ ਕੇ 25 ਮੀਟਰ ਦੂਰ ਜਾ ਡਿੱਗੇ! ਭਿਆਨਕ ਹਾਦਸਾ ਦੇਖ ਕੰਬ ਗਏ ਲੋਕ
Monday, Jan 05, 2026 - 01:13 PM (IST)
ਆਜ਼ਮਗੜ੍ਹ: ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਜ਼ਿਲ੍ਹੇ ਦੇ ਗੰਭੀਰਪੁਰ ਬਾਜ਼ਾਰ 'ਚ ਇੱਕ ਬਹੁਤ ਹੀ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਐਤਵਾਰ ਰਾਤ ਕਰੀਬ 9 ਵਜੇ ਇੱਕ ਤੇਜ਼ ਰਫ਼ਤਾਰ ਟ੍ਰੇਲਰ (ਟਰੱਕ) ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਇਹ ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਮ੍ਰਿਤਕਾਂ ਦੇ ਸਿਰ ਧੜ ਤੋਂ ਵੱਖ ਹੋ ਕੇ ਘਟਨਾ ਸਥਾਨ ਤੋਂ ਲਗਭਗ 25 ਮੀਟਰ ਦੂਰ ਜਾ ਡਿੱਗੇ। ਮ੍ਰਿਤਕਾਂ ਦੀ ਪਛਾਣ ਸਾਬਕਾ ਗ੍ਰਾਮ ਪ੍ਰਧਾਨ ਸੰਤੋਸ਼ ਯਾਦਵ ਉਰਫ਼ ਗੁੱਡੂ ਅਤੇ ਉਸ ਦੇ ਦੋਸਤ ਸੰਦੀਪ ਯਾਦਵ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਠੇਕਮਾ ਤੋਂ ਆਜ਼ਮਗੜ੍ਹ ਵੱਲ ਜਾ ਰਹੇ ਸਨ।
ਹਾਦਸੇ ਤੋਂ ਬਾਅਦ ਇਲਾਕੇ ਵਿੱਚ ਅਫਰਾ-ਤਫਰੀ ਮਚ ਗਈ ਅਤੇ ਸੜਕੀ ਆਵਾਜਾਈ ਵੀ ਪ੍ਰਭਾਵਿਤ ਹੋਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਸਥਿਤੀ ਨੂੰ ਸੰਭਾਲਿਆ। ਪੁਲਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਜ਼ਿਲ੍ਹਾ ਹਸਪਤਾਲ ਭੇਜ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
