ਆਸਾਮ ’ਚ 2 ਨਾਬਾਲਿਗ ਕੁੜੀਆਂ ਨਾਲ ਜਬਰ-ਜ਼ਨਾਹ, ਇਕ ਦੀ ਮੌਤ

Friday, Jul 07, 2023 - 03:20 PM (IST)

ਆਸਾਮ ’ਚ 2 ਨਾਬਾਲਿਗ ਕੁੜੀਆਂ ਨਾਲ ਜਬਰ-ਜ਼ਨਾਹ, ਇਕ ਦੀ ਮੌਤ

ਹੈਲਾਕਾਂਡੀ, (ਭਾਸ਼ਾ)– ਆਸਾਮ ਦੇ ਹੈਲਾਕੰਡੀ ਜ਼ਿਲੇ ਵਿਚ 2 ਨਾਬਾਲਿਗ ਕੁੜੀਆਂ ਨਾਲ ਕਥਿਤ ਤੌਰ ’ਤੇ ਜਬਰ-ਜ਼ਨਾਹ ਕੀਤਾ ਗਿਆ, ਜਿਨ੍ਹਾਂ ਵਿਚੋਂ ਇਕ ਨੇ ਦਮ ਤੋੜ ਦਿੱਤਾ ਹੈ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਪਰਾਧ ਦੇ ਸਿਲਸਿਲੇ ਵਿਚ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ– ਮਹਿੰਗਾਈ ਦਾ ਅਸਰ, ਖੇਤਾਂ 'ਚੋਂ ਚੋਰੀ ਹੋਣ ਲੱਗੇ ਟਮਾਟਰ, ਕਿਸਾਨ ਦਾ ਹੋਇਆ ਲੱਖਾਂ ਦਾ ਨੁਕਸਾਨ

ਜਾਣਕਾਰੀ ਮੁਤਾਬਕ ਦੋਵਾਂ ਸਕੂਲੀ ਵਿਦਿਆਰਥਣਾਂ ਨੂੰ 2 ਵਿਅਕਤੀਆਂ ਨੇ ਅਗਵਾ ਕਰ ਲਿਆ ਸੀ। ਉਨ੍ਹਾਂ ਨੂੰ ਜ਼ਿਲੇ ਦੇ ਮੋਹਨਪੁਰ ਵਿਚ ਸੰਘਣੇ ਜੰਗਲ ਵਿਚ ਲਿਜਾਇਆ ਗਿਆ, ਜਿਥੇ ਉਨ੍ਹਾਂ ਨਾਲ ਜਬਰ-ਜ਼ਨਾਹ ਕੀਤਾ ਗਿਆ। ਪੁਲਸ ਮੁਤਾਬਕ ਪੀੜਤ ਕੁੜੀਆਂ ਵਿਚੋਂ ਇਕ ਦੇ ਪਿਤਾ ਦੀ ਸ਼ਿਕਾਇਤ ਤੋਂ ਬਾਅਦ ਪੁਲਸ ਨੇ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ ਅਤੇ ਦੋਵਾਂ ਨੂੰ ਗੰਭੀਰ ਹਾਲਤ ਵਿਚ ਪਾਇਆ। ਬਾਅਦ ਵਿਚ ਉਨ੍ਹਾਂ ਨੂੰ ਸਿਲਚਰ ਮੈਡੀਕਲ ਕਾਲਜ ਹਸਪਤਾਲ ਰੈਫਰ ਕੀਤਾ ਗਿਆ, ਜਿਨ੍ਹਾਂ ਵਿਚੋਂ ਇਕ ਦੀ ਬੁੱਧਵਾਰ ਨੂੰ ਮੌਤ ਹੋ ਗਈ।
ਇਹ ਵੀ ਪੜ੍ਹੋ– ਬਾਬਾ ਬਰਫਾਨੀ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਰੋਕੀ ਗਈ ਅਮਰਨਾਥ ਯਾਤਰਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

 


author

Rakesh

Content Editor

Related News