ਆਪਸ ''ਚ ਭਿੜੇ ਕਾਂਵੜੀਆਂ ਦੇ 2 ਧਿਰ, DJ ਨੂੰ ਲੈ ਕੇ ਸੀ ਪੁਰਾਣਾ ਵਿਵਾਦ
Tuesday, Aug 06, 2024 - 12:03 PM (IST)
ਗੁਰੂਗ੍ਰਾਮ- ਹਰਿਆਣਾ ਦੇ ਗੁਰੂਗ੍ਰਾਮ 'ਚ ਡੀਜੇ ਨੂੰ ਲੈ ਕੇ ਹੋਏ ਪੁਰਾਣੇ ਵਿਵਾਦ ਨੂੰ ਲੈ ਕੇ ਕਾਂਵੜੀਆਂ ਦੇ 2 ਸਮੂਹ ਆਪਸ 'ਚ ਭਿੜ ਗਏ। ਦੋਹਾਂ ਪੱਖਾਂ 'ਚ ਹੋਈ ਕੁੱਟਮਾਰ ਅਤੇ ਪਥਰਾਅ 'ਚ 6 ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਇਸ ਮਾਮਲੇ 'ਚ ਦੋਹਾਂ ਪੱਖਾਂ ਦੇ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਪੁਲਸ ਨੇ ਸੋਮਵਾਰ ਨੂੰ ਦੱਸਿਆ ਕਿ ਪ੍ਰੈੱਸ ਨਗਰ ਕਾਲੋਨੀ ਦੀਆਂ ਝੁੱਗੀਆਂ 'ਚ ਰਹਿਣ ਵਾਲੇ ਅਰੁਣ, ਵਿੱਕੀ, ਨਿਤਿਨ, ਵਿਕਾਸ ਅਤੇ ਸੁਮਿਤ ਨੂੰ ਐਤਵਾਰ ਰਾਤ ਗ੍ਰਿਫ਼ਤਾਰ ਕਰ ਲਿਆ ਗਿਆ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਉਹ ਦੋਸ਼ੀਆਂ ਤੋਂ ਪੁੱਛ-ਗਿੱਛ ਕਰ ਰਹੇ ਹਨ।
ਇਕ ਨਿਊਜ਼ ਏਜੰਸੀ ਅਨੁਸਾਰ, ਪੁਲਸ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜਦੋਂ ਕਾਂਵੜੀਆਂ ਦਾ ਇਕ ਸਮੂਹ ਮੰਦਰ 'ਚ ਜਲ ਚੜ੍ਹਾ ਕੇ ਪਰਤ ਰਿਹਾ ਸੀ ਤਾਂ ਦੂਜੇ ਸਮੂਹ ਦੇ ਕਾਂਵੜੀਆਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਇਸ ਹੱਥੋਪਾਈ 'ਚ 6 ਲੋਕ ਜ਼ਖ਼ਮੀ ਹੋ ਗਏ, ਕਿਉਂਕਿ ਸਮੂਹਾਂ ਨੇ ਇਕ-ਦੂਜੇ 'ਤੇ ਪਥਰਾਅ ਵੀ ਕੀਤਾ। ਪੁਲਸ ਨੇ ਦੱਸਿਆ ਕਿ ਝੜਪ 'ਚ ਕੁਝ ਵਾਹਨ ਵੀ ਨੁਕਸਾਨੇ ਗਏ। ਝੜਪ ਦੀ ਸੂਚਨਾ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਭੀੜ ਨੂੰ ਦੌੜਾਇਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਥਾਣਾ ਸੈਕਟਰ 14 ਇਕ ਐੱਫ.ਆਈ.ਆਰ. ਦਰਜ ਕੀਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8