ਜੰਮੂ ਕਸ਼ਮੀਰ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 2 ਅੱਤਵਾਦੀ ਗ੍ਰਿਫ਼ਤਾਰ, 15 ਪਿਸਤੌਲਾਂ ਬਰਾਮਦ

Monday, May 23, 2022 - 10:01 AM (IST)

ਜੰਮੂ ਕਸ਼ਮੀਰ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 2 ਅੱਤਵਾਦੀ ਗ੍ਰਿਫ਼ਤਾਰ, 15 ਪਿਸਤੌਲਾਂ ਬਰਾਮਦ

ਸ਼੍ਰੀਨਗਰ (ਵਾਰਤਾ)- ਸ਼੍ਰੀਨਗਰ 'ਚ ਸੋਮਵਾਰ ਨੂੰ ਲਸ਼ਕਰ-ਏ-ਤੋਇਬਾ ਦੇ ਇਕ ਸਮੂਹ ਰੇਸਿਸਟੈਂਸ ਫਰੰਟ ਦੇ 2 'ਹਾਈਬ੍ਰਿਡ' ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਹਾਂ ਕੋਲੋਂ 15 ਪਿਸਤੌਲਾਂ ਬਰਾਮਦ ਕੀਤੀਆਂ ਗਈਆਂ। ਕਸ਼ਮੀਰ ਦੇ ਪੁਲਸ ਜਨਰਲ ਇੰਸੈਪਕਟਰ (ਆਈ.ਜੀ.ਪੀ.) ਵਿਜੇ ਕੁਮਾਰ ਨੇ ਅੱਤਵਾਦੀਆਂ ਦੀ ਗ੍ਰਿਫ਼ਤਾਰੀ ਅਤੇ ਹਥਿਆਰਾਂ ਤੇ ਗੋਲਾ-ਬਾਰੂਦ ਦੀ ਬਰਾਮਦਗੀ ਨੂੰ ਪੁਲਸ ਦੀ ਇਕ ਵੱਡੀ ਸਫ਼ਲਤਾ ਦੱਸਿਆ।

ਇਹ ਵੀ ਪੜ੍ਹੋ : ਪਾਕਿਸਤਾਨੀ ਮਹਿਲਾ ਏਜੰਟ ਦੇ ਜਾਲ 'ਚ ਫਸੇ ਜਵਾਨ ਨੇ ਸਾਂਝੀ ਕੀਤੀ ਫ਼ੌਜ ਦੀ ਖੁਫ਼ੀਆ ਜਾਣਕਾਰੀ, ਗ੍ਰਿਫ਼ਤਾਰ

ਆਈ.ਜੀ.ਪੀ. ਕਸ਼ਮੀਰ ਨੇ ਇਕ ਪੁਲਸ ਟਵੀਟ ਦੇ ਹਵਾਲੇ ਤੋਂ ਕਿਹਾ,''ਸ਼੍ਰੀਨਗਰ ਪੁਲਸ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ/ਟੀ.ਆਰ.ਐੱਫ. ਦੇ 2 ਸਥਾਨਕ ਹਾਈਬ੍ਰਿਡ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। 15 ਪਿਸਤੌਲਾਂ, 30 ਮੈਗਜ਼ੀਨ, 300 ਰਾਊਂਡ ਅਤੇ ਇਕ ਸਾਈਲੈਂਸਰ ਸਮੇਤ ਇਤਰਾਜ਼ਯੋਗ ਸਮੱਗਰੀ, ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਹੈ।'' ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਸੰਬੰਧਤ ਰਿਪੋਰਟ ਦਰਜ ਕਰ ਲਈ ਗਈ ਹੈ ਅਤੇ ਜਾਂਚ ਸ਼ੁਰੂ ਹੈ। ਉਨ੍ਹਾਂ ਕਿਹਾ,''ਇਹ ਪੁਲਸ ਦੀ ਵੱਡੀ ਸਫ਼ਲਤਾ ਹੈ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News