ਜੰਮੂ-ਕਸ਼ਮੀਰ: ਪਰਿਮਪੁਰਾ 'ਚ ਅੱਤਵਾਦੀਆਂ ਨਾਲ ਮੁਕਾਬਲਾ, CRPF ਦੇ ਇੱਕ ਅਧਿਕਾਰੀ ਸਮੇਤ ਦੋ ਜ਼ਖ਼ਮੀ

Tuesday, Jun 29, 2021 - 02:53 AM (IST)

ਜੰਮੂ-ਕਸ਼ਮੀਰ: ਪਰਿਮਪੁਰਾ 'ਚ ਅੱਤਵਾਦੀਆਂ ਨਾਲ ਮੁਕਾਬਲਾ, CRPF ਦੇ ਇੱਕ ਅਧਿਕਾਰੀ ਸਮੇਤ ਦੋ ਜ਼ਖ਼ਮੀ

ਸ਼੍ਰੀਨਗਰ - ਜੰਮੂ-ਕਸ਼ਮੀਰ ਵਿੱਚ ਸ਼੍ਰੀਨਗਰ ਦੇ ਪਰਿਮਪੁਰਾ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਸੋਮਵਾਰ ਨੂੰ ਇੱਕ ਮੁਕਾਬਲੇ ਵਿੱਚ ਕੇਂਦਰੀ ਰਿਜ਼ਰਵ ਪੁਲਸ ਬਲ (ਸੀ.ਆਰ.ਪੀ.ਐੱਫ) ਦੇ ਇੱਕ ਅਧਿਕਾਰੀ ਸਮੇਤ ਦੋ ਕਰਮਚਾਰੀ ਜਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੁਕਾਬਲਾ ਪਰਿਮਪੁਰਾ ਖੇਤਰ ਦੇ ਮਲਹੂਰਾ ਇਲਾਕੇ ਵਿੱਚ ਹੋਇਆ। ਉਨ੍ਹਾਂ ਦੱਸਿਆ ਕਿ ਮੁਕਾਬਲੇ ਵਿੱਚ ਸੀ.ਆਰ.ਪੀ.ਐੱਫ. ਦੇ ਇੱਕ ਡਿਪਟੀ ਸੁਪਰਡੈਂਟ ਅਤੇ ਇੱਕ ਕਾਂਸਟੇਬਲ ਜ਼ਖ਼ਮੀ ਹੋ ਗਏ। 

ਇਹ ਵੀ ਪੜ੍ਹੋ- ਫਲ ਵੇਚ ਰਹੀ ਸੀ 5ਵੀਂ ਕਲਾਸ ਦੀ ਬੱਚੀ, ਸ਼ਖਸ ਨੇ ਸਵਾ ਲੱਖ ਰੁਪਏ 'ਚ ਖਰੀਦੇ 12 ਅੰਬ

ਦੱਸ ਦਈਏ ਕਿ ਇੱਕ ਦਿਨ ਪਹਿਲਾਂ ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਇੱਕ ਵਿਸ਼ੇਸ਼ ਪੁਲਸ ਅਧਿਕਾਰੀ (ਐੱਸ.ਪੀ.ਓ.) ਅਤੇ ਉਸ ਦੀ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ ਜਦੋਂ ਕਿ ਹਮਲੇ ਵਿੱਚ ਉਨ੍ਹਾਂ ਦੀ ਧੀ ਜ਼ਖ਼ਮੀ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀ ਰਾਤ ਕਰੀਬ 11 ਵਜੇ ਪੁਲਵਾਮਾ ਦੇ ਅਵੰਤੀਪੋਰਾ ਇਲਾਕੇ ਦੇ ਹਰਿਪਰਿਗਾਮ ਵਿੱਚ ਐੱਸ.ਪੀ.ਓ. ਫਿਆਜ਼ ਅਹਿਮਦ ਦੇ ਘਰ ਵਿੱਚ ਵੜ ਗਏ ਅਤੇ ਪਰਿਵਾਰ 'ਤੇ ਗੋਲੀਆਂ ਚਲਾ ਦਿੱਤੀਆਂ। 

ਇਹ ਵੀ ਪੜ੍ਹੋ- ਤੇਲੰਗਾਨਾ: ਹਰ ਦਲਿਤ ਪਰਿਵਾਰ ਨੂੰ 10 ਲੱਖ ਦੀ ਆਰਥਿਕ ਮਦਦ ਦਾ ਐਲਾਨ

ਉਨ੍ਹਾਂਨੇ ਦੱਸਿਆ ਕਿ ਪਰਿਵਾਰ ਦੇ ਮੈਬਰਾਂ ਨੂੰ ਹਸਪਤਾਲ ਲੈ ਜਾਇਆ ਗਿਆ, ਜਿੱਥੇ ਐੱਸ.ਪੀ.ਓ. ਅਤੇ ਉਸ ਦੀ ਪਤਨੀ ਰਾਜਾ ਬੇਗਮ ਨੇ ਦਮ ਤੋੜ ਦਿੱਤਾ ਸੀ, ਜਦੋਂ ਕਿ ਉਨ੍ਹਾਂ ਦੀ ਧੀ ਰਫੀਆ ਨੂੰ ਇਲਾਜ ਲਈ ਇੱਥੇ ਇੱਕ ਹਸਪਤਾਲ ਵਿੱਚ ਮੁੰਤਕਿਲ ਕੀਤਾ ਗਿਆ ਸੀ। ਸੁਰੱਖਿਆ ਬਲਾਂ ਨੇ ਖੇਤਰ ਦੀ ਘੇਰਾਬੰਦੀ ਕਰ ਅਤੇ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਇੱਕ ਤਲਾਸ਼ੀ ਅਭਿਆਨ ਚਲਾਇਆ ਸੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News