ਭਿਆਨਕ ਸੜਕ ਹਾਦਸੇ 'ਚ ਦੋ ਇੰਸਪੈਕਟਰਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

Tuesday, Jan 09, 2024 - 10:58 AM (IST)

ਭਿਆਨਕ ਸੜਕ ਹਾਦਸੇ 'ਚ ਦੋ ਇੰਸਪੈਕਟਰਾਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਨਵੀਂ ਦਿੱਲੀ- ਦਿੱਲੀ ਪੁਲਸ ਦੇ ਦੋ ਇੰਸਪੈਕਟਰਾਂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ ਹੋ ਗਈ। ਦੋਵੇਂ ਪੁਲਸ ਵਾਹਨ 'ਚ ਸਵਾਰ ਹੋ ਕੇ ਜਾ ਰਹੇ ਅਤੇ ਕੈਂਟਰ ਵਾਹਨ ਨੇ ਟੱਕਰ ਮਾਰ ਦਿੱਤੀ। ਇਹ ਹਾਦਸਾ ਦੇਰ ਰਾਤ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿਚ ਕੁੰਡਲੀ ਬਾਰਡਰ ਕੋਲ ਵਾਪਰਿਆ। ਮ੍ਰਿਤਕਾਂ ਦੀ ਪਛਾਣ ਇੰਸਪੈਕਟਰ ਦਿਨੇਸ਼ ਬੇਨੀਵਾਲ ਨਾਰਥ ਵੈਸਟ ਡਿਸਟ੍ਰਿਕ ਵਿਚ ਸਪੈਸ਼ਲ ਸਟਾਫ਼ ਵਿਚ ਤਾਇਨਾਤ ਸਨ, ਜਦਕਿ ਇੰਸਪੈਕਟਰ ਰਣਵੀਰ ਇੱਥੇ ਆਦਰਸ਼ ਨਗਰ ਥਾਣੇ 'ਚ ਤਾਇਨਾਤ ਸਨ। 

ਇਹ ਵੀ ਪੜ੍ਹੋ- '22 ਜਨਵਰੀ ਕਰੋੜਾਂ ਦੇਸ਼ ਵਾਸੀਆਂ ਲਈ ਜ਼ਿੰਦਗੀ ਦਾ ਸਭ ਤੋਂ ਵੱਡਾ ਪਲ'

ਜਾਣਕਾਰੀ ਮੁਤਾਬਕ ਕੈਂਟਰ ਦੀ ਟੱਕਰ ਮਗਰੋਂ ਪੁਲਸ ਮੁਲਾਜ਼ਮਾਂ ਦੀ ਕਾਰ ਦੇ ਪਰਖੱਚੇ ਉੱਡ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਇੰਸਪੈਕਟ ਕਾਰ ਵਿਚ ਹੀ ਫਸੇ ਰਹਿ ਗਏ। ਮੌਕੇ 'ਤੇ ਲੋਕ ਪਹੁੰਚੇ ਅਤੇ ਪੁਲਸ ਨੂੰ ਸੂਚਨਾ ਦਿੱਤੀ ਗਈ। ਦੋਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ। ਪੁਲਸ ਨੇ ਦੋਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਭਿਜਵਾ ਦਿੱਤਾ ਹੈ। ਸੋਨੀਪਤ ਕੁੰਡਲੀ ਥਾਣਾ ਪੁਲਸ ਹਾਦਸੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ- ਚਿਲਡਰਨ ਹੋਮ ਤੋਂ ਆਈ ਹੈਰਾਨ ਕਰ ਦੇਣ ਵਾਲੀ ਖ਼ਬਰ, 26 ਬੱਚੀਆਂ ਲਾਪਤਾ

ਦੱਸ ਦੇਈਏ ਕਿ ਦਿੱਲੀ ਸਮੇਤ ਦੇਸ਼ ਦੇ ਕਈ ਸੂਬਿਆਂ ਵਿਚ ਹੱਡ ਚੀਰਵੀਂ ਠੰਡ ਪੈ ਰਹੀ ਹੈ। ਇਸ ਦੌਰਾਨ ਧੁੰਦ ਦੀ ਵਜ੍ਹਾ ਤੋਂ ਕਾਫੀ ਹਾਦਸੇ ਵਾਪਰ ਰਹੇ ਹਨ। ਅਜਿਹੇ ਵਿਚ ਜੇਕਰ ਕੋਈ ਆਪਣੀ ਗੱਡੀ ਲੈ ਕੇ ਘਰੋਂ ਬਾਹਰ ਨਿਕਲ ਰਹੇ ਹਨ ਤਾਂ ਅਲਰਟ ਰਹਿਣ ਕੇ ਗੱਡੀ ਚਲਾਉਣ ਅਤੇ ਉਸ ਦੀ ਸਪੀਡ ਧੀਮੀ ਰੱਖਣ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News