ਸ਼ਿਮਲਾ ''ਚ ਦੋ ਅੰਤਰਰਾਜੀ ਨਸ਼ਾ ਤਸਕਰ ਗ੍ਰਿਫ਼ਤਾਰ

Thursday, Oct 24, 2024 - 12:31 PM (IST)

ਸ਼ਿਮਲਾ- ਸ਼ਿਮਲਾ 'ਚ ਪੁਲਸ ਨੇ 5.5 ਕਿਲੋਗ੍ਰਾਮ ਹਸ਼ੀਸ਼ ਬਰਾਮਦ ਕੀਤੀ ਹੈ ਅਤੇ ਉੱਤਰਾਖੰਡ ਦੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼ਿਮਲਾ ਪੁਲਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਬੁੱਧਵਾਰ ਨੂੰ ਗੋਸਾਂਗੋ ਪੁਲ ਦੇ ਨੇੜੇ ਜਿਜੇਂਡੀ ਕੇਂਚੀ ਤੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਦੀ ਪਛਾਣ ਸੋਹਨ ਦਾਸ (57) ਅਤੇ ਰਾਜ ਮੋਹਨ (34) ਵਜੋਂ ਕੀਤੀ। ਸ਼ਿਮਲਾ ਦੇ ਐਸਪੀ ਸੰਜੀਵ ਕੁਮਾਰ ਗਾਂਧੀ ਨੇ ਦੱਸਿਆ ਕਿ ਉਸ ਖ਼ਿਲਾਫ਼ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
 


Tanu

Content Editor

Related News