ਮਾਓਵਾਦੀਆਂ ਨਾਲ ਮੁਕਾਬਲੇ ''ਚ ਜਗੁਆਰ ਫ਼ੋਰਸ ਦੇ 2 ਜਵਾਨਾਂ ਦੀ ਮੌਤ

Tuesday, Aug 15, 2023 - 09:36 AM (IST)

ਮਾਓਵਾਦੀਆਂ ਨਾਲ ਮੁਕਾਬਲੇ ''ਚ ਜਗੁਆਰ ਫ਼ੋਰਸ ਦੇ 2 ਜਵਾਨਾਂ ਦੀ ਮੌਤ

ਚਾਈਬਾਸਾ (ਭਾਸ਼ਾ)- ਝਾਰਖੰਡ ਦੇ ਪੱਛਮੀ ਸਿੰਘਭੂਮ ਜ਼ਿਲ੍ਹੇ 'ਚ ਮਾਓਵਾਦੀਆਂ ਨਾਲ ਮੁਕਾਬਲੇ 'ਚ ਝਾਰਖੰਡ ਜਗੁਆਰ ਫੋਰਸ ਦੇ 2 ਜਵਾਨਾਂ ਦੀ ਮੌਤ ਹੋ ਗਈ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਦੇਰ ਰਾਤ ਨੂੰ ਟੋਂਟੋ ਇਲਾਕੇ 'ਚ ਹੋਈ। 

ਇਹ ਵੀ ਪੜ੍ਹੋ : PM ਮੋਦੀ ਨੇ ਲਾਲ ਕਿਲ੍ਹੇ 'ਤੇ ਲਹਿਰਾਇਆ ਤਿਰੰਗਾ, ਦਿੱਤੀ ਗਈ 21 ਤੋਪਾਂ ਦੀ ਸਲਾਮੀ

ਪੱਛਮੀ ਸਿੰਘਭੂਮ ਦੇ ਪੁਲਸ ਸੁਪਰਡੈਂਟ ਆਸ਼ੂਤੋਸ਼ ਸ਼ੇਖਰ ਨੇ ਕਿਹਾ,''ਮਾਓਵਾਦੀਆਂ ਨੇ ਘਾਤ ਲਗਾ ਕੇ ਕੀਤੇ ਹਮਲੇ 'ਚ ਅਮਿਤ ਤਿਵਾੜੀ ਅਤੇ ਗੌਤਮ ਕੁਮਾਰ ਨਾਮੀ 2 ਜਵਾਨ ਮਾਰੇ ਗਏ।'' ਇਲਾਕੇ 'ਚ ਤਲਾਸ਼ ਮੁਹਿੰਮ ਚੱਲ ਰਹੀ ਹੈ। ਇਸ ਘਟਨਾ ਤੋਂ ਕੁਝ ਦਿਨ ਪਹਿਲੇ ਇਸੇ ਇਲਾਕੇ 'ਚ ਮਾਓਵਾਦੀਆਂ ਨਾਲ ਮੁਕਾਬਲੇ 'ਚ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਦੇ ਇਕ ਜਵਾਨ ਦੀ ਮੌਤ ਹੋ ਗਈ ਸੀ ਅਤੇ ਇਕ ਹੋਰ ਜ਼ਖ਼ਮੀ ਹੋ ਗਿਆ ਸੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News