2 ਹਾਈਬ੍ਰਿਡ ਅੱਤਵਾਦੀ ਗ੍ਰਨੇਡ ਅਤੇ ਹਥਿਆਰਾਂ ਨਾਲ ਗ੍ਰਿਫ਼ਤਾਰ

Saturday, Oct 19, 2024 - 02:51 PM (IST)

ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਪੁਲਸ ਨੇ ਜੰਮੂ ਕਸ਼ਮੀਰ ਗਜਨਵੀ ਫੋਰਸ (ਜੇਕੇਜੀਐੱਫ) ਦੇ 2 ਹਾਈਬ੍ਰਿਡ ਅੱਤਵਾਦੀਆਂ ਨੂੰ ਗ੍ਰਨੇਡ ਅਤੇ ਹਥਿਆਰਾਂ ਨਾਲ ਗ੍ਰਿਫ਼ਤਾਰ ਕੀਤਾ ਹੈ। ਪੁਲਸ ਸੂਤਰਾਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਜੇ.ਕੇ.ਜੀ.ਐੱਫ. ਨਾਲ ਜੁੜੇ 2 ਹਾਈਬ੍ਰਿਡ ਅੱਤਵਾਦੀਆਂ ਨੂੰ ਸ਼ੁੱਕਰਵਾਰ ਸ਼ਾਮ ਨੂੰ 3 ਗ੍ਰਨੇਡ ਅਤੇ ਇਕ ਪਿਸਤੌਲ ਨਾਲ ਗ੍ਰਿਫ਼ਤਾਰ ਕੀਤਾ ਗਿਆ।

ਉਨ੍ਹਾਂ ਕਿਹਾ,''ਅੱਤਵਾਦੀਆਂ ਦੀ ਸਮੇਂ 'ਤੇ ਗ੍ਰਿਫ਼ਤਾਰੀ ਨੇ ਖੇਤਰ 'ਚ ਸੰਭਾਵਿਤ ਹਮਲਿਆਂ ਨੂੰ ਅਸਫ਼ਲ ਕਰ ਦਿੱਤਾ ਹੈ।'' ਸੂਤਰਾਂ ਅਨੁਸਾਰ, ਇਹ ਮੁਹਿੰਮ ਖੇਤਰਾਂ 'ਚ ਅੱਤਵਾਦ ਨਾਲ ਨਜਿੱਠਣ ਲਈ ਸੁਰੱਖਿਆ ਫ਼ੋਰਸਾਂ ਦੇ ਕੋਸ਼ਿਸ਼ਾਂ ਨੂੰ ਦਰਸਾਉਂਦਾ ਹੈ। ਹਾਈਬ੍ਰਿਡ ਅੱਤਵਾਦੀਆਂ ਵਲੋਂ ਟਾਰਗੇਟ ਕਤਲ ਵੀ ਕੀਤੇ ਜਾਂਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News