ਸੁਪਰੀਮ ਕੋਰਟ 'ਚ 2 ਜੱਜ ਨਿਯੁਕਤ, ਰਾਸ਼ਟਰਪਤੀ ਨੇ ਦਿੱਤੀ ਨਿਯੁਕਤੀ ਨੂੰ ਮਨਜ਼ੂਰੀ
Tuesday, Jul 16, 2024 - 02:32 PM (IST)
ਨਵੀਂ ਦਿੱਲੀ (ਭਾਸ਼ਾ)- ਜੱਜ ਐੱਨ. ਕੋਟਿਸ਼ਵਰ ਸਿੰਘ ਅਤੇ ਜੱਜ ਆਰ. ਮਹਾਦੇਵਨ ਨੂੰ ਮੰਗਲਵਾਰ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਦਿੱਤੀ ਗਈ। ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸੋਸ਼ਲ ਮੀਡੀਆ ਮੰਚ 'ਐਕਸ' ਰਾਹੀਂ ਇਨ੍ਹਾਂ ਨਿਯੁਕਤੀਆਂ ਦਾ ਐਲਾਨ ਕੀਤਾ। ਬਿਆਨ ਅਨੁਸਾਰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਕੀਤੀਆਂ ਗਈਆਂ ਇਹ ਨਿਯੁਕਤੀਆਂ ਇਨ੍ਹਾਂ ਜੱਜਾਂ ਦੇ ਅਹੁਦਾ ਸੰਭਾਲਣ ਦੀ ਤਾਰੀਖ਼ ਤੋਂ ਪ੍ਰਭਾਵੀ ਹੋਣਗੀਆਂ।
ਜੰਮੂ ਕਸ਼ਮੀਰ ਦੇ ਮੁੱਖ ਜੱਜ ਐੱਨ. ਕੋਟਿਸ਼ਵਰ ਸਿੰਘ ਮਣੀਪੁਰ ਤੋਂ ਸੁਪਰੀਮ ਕੋਰਟ 'ਚ ਨਿਯੁਕਤ ਹੋਣ ਵਾਲੇ ਪਹਿਲੇ ਜੱਜ ਬਣ ਗਏ ਹਨ। ਜੱਜ ਮਹਾਦੇਵਨ ਮੌਜੂਦਾ ਸਮੇਂ ਮਦਰਾਸ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e