ਪਟਾਕਾ ਫੈਕਟਰੀ ''ਚ ਧਮਾਕੇ ਕਾਰਨ ਪਰਿਵਾਰ ''ਤੇ ਟੁੱਟਾ ਦੁੱਖਾਂ ਦਾ ਪਹਾੜ, ਪਿਓ ਪੁੱਤ ਦੀ ਮੌਤ

Saturday, Oct 05, 2024 - 07:15 PM (IST)

ਪਟਾਕਾ ਫੈਕਟਰੀ ''ਚ ਧਮਾਕੇ ਕਾਰਨ ਪਰਿਵਾਰ ''ਤੇ ਟੁੱਟਾ ਦੁੱਖਾਂ ਦਾ ਪਹਾੜ, ਪਿਓ ਪੁੱਤ ਦੀ ਮੌਤ

ਫਤਿਹਪੁਰ : ਉੱਤਰ ਪ੍ਰਦੇਸ਼ ਦੇ ਫਤਿਹਪੁਰ ਜ਼ਿਲ੍ਹੇ ਦੇ ਅਸੋਥਰ ਖੇਤਰ ਵਿਚ ਇਕ ਪਟਾਕਾ ਫੈਕਟਰੀ ਵਿਚ ਹੋਏ ਧਮਾਕੇ ਵਿਚ ਇਕ ਪਿਓ-ਪੁੱਤ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ, ਇਕ ਸੀਨੀਅਰ ਪੁਲਸ ਅਧਿਕਾਰੀ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ। ਪੁਲਸ ਸੁਪਰਡੈਂਟ (ਐੱਸਪੀ) ਧਵਲ ਜੈਸਵਾਲ ਨੇ ਦੱਸਿਆ ਕਿ ਦੀਵਾਲੀ ਦੇ ਮੱਦੇਨਜ਼ਰ ਧਰਮਪੁਰ ਪਿੰਡ 'ਚ ਇੱਕ ਪਟਾਕਾ ਫੈਕਟਰੀ 'ਚ ਭਾਰੀ ਮਾਤਰਾ 'ਚ ਵਿਸਫੋਟਕ ਸਟੋਰ ਕੀਤਾ ਗਿਆ ਸੀ। 

ਉਨ੍ਹਾਂ ਨੇ ਕਿਹਾ ਕਿ ਸ਼ੁੱਕਰਵਾਰ ਰਾਤ ਨੂੰ ਜਦੋਂ ਪਟਾਕੇ ਤਿਆਰ ਕੀਤੇ ਜਾ ਰਹੇ ਸਨ ਤਾਂ ਇੱਕ ਧਮਾਕਾ ਹੋਇਆ। ਐੱਸਪੀ ਨੇ ਦੱਸਿਆ ਕਿ ਧਮਾਕੇ 'ਚ ਫੈਕਟਰੀ ਮਾਲਕ ਚੰਦ ਬਾਬੂ (55) ਅਤੇ ਉਸ ਦਾ ਪੁੱਤਰ ਆਸ਼ਿਆਨ (20) ਮਾਰੇ ਗਏ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਚੰਦ ਦਾ ਭਤੀਜਾ ਫੈਜ਼ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਕਾਨਪੁਰ ਰੈਫਰ ਕਰ ਦਿੱਤਾ ਗਿਆ। ਜੈਸਵਾਲ ਨੇ ਦੱਸਿਆ ਕਿ ਫਤਿਹਪੁਰ ਜ਼ਿਲ੍ਹੇ 'ਚ ਪਟਾਕਿਆਂ ਦੀਆਂ ਕਈ ਫੈਕਟਰੀਆਂ ਹਨ। ਪੁਲਸ ਸਾਰੀਆਂ ਪਟਾਕਾ ਫੈਕਟਰੀਆਂ ਦੇ ਲਾਇਸੈਂਸਾਂ ਦੀ ਜਾਂਚ ਕਰ ਰਹੀ ਹੈ।


author

Baljit Singh

Content Editor

Related News