ਦਿੱਲੀ ''ਚ ਦੋ ਮੰਜ਼ਿਲਾ ਇਮਾਰਤ ਹੋਈ ਢਹਿ-ਢੇਰੀ, ਮਲਬੇ ਹੇਠਾਂ ਦੱਬਣ ਨਾਲ 2 ਕਾਮਿਆਂ ਦੀ ਮੌਤ

Thursday, Mar 21, 2024 - 11:25 AM (IST)

ਦਿੱਲੀ ''ਚ ਦੋ ਮੰਜ਼ਿਲਾ ਇਮਾਰਤ ਹੋਈ ਢਹਿ-ਢੇਰੀ, ਮਲਬੇ ਹੇਠਾਂ ਦੱਬਣ ਨਾਲ 2 ਕਾਮਿਆਂ ਦੀ ਮੌਤ

ਨਵੀਂ ਦਿੱਲੀ- ਦਿੱਲੀ ਵਿਚ ਇਕ ਵੱਡਾ ਹਾਦਸਾ ਵਾਪਰ ਗਿਆ। ਉੱਤਰੀ-ਪੂਰਬੀ ਦਿੱਲੀ ਦੇ ਵੈਲਕਮ ਖੇਤਰ ਵਿਚ ਇਕ ਇਮਾਰਤ ਡਿੱਗਣ ਨਾਲ ਇਕ ਜੀਨਸ ਫੈਕਟਰੀ ਦੇ ਦੋ ਕਾਮਿਆਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਜੀਨਸ ਫੈਕਟਰੀ ਦੇ ਤਿੰਨੋਂ ਕਾਮੇ ਦੋ ਮੰਜ਼ਿਲਾ ਇਮਾਰਤ ਦੀ ਹੇਠਲੀ ਮੰਜ਼ਿਲ 'ਤੇ ਕੰਮ ਕਰ ਰਹੇ ਸਨ। ਪੁਲਸ ਦੇ ਡਿਪਟੀ ਕਮਿਸ਼ਨਰ (ਉੱਤਰ-ਪੂਰਬ) ਜੋਏ ਟਿਰਕੀ ਨੇ ਕਿਹਾ ਕਿ ਦੋ ਮੰਜ਼ਿਲਾ ਇਮਾਰਤ ਦੇ ਡਿੱਗਣ ਦੀ ਸੂਚਨਾ ਦੇਰ ਰਾਤ 2.16 ਵਜੇ ਮਿਲੀ। ਇਹ ਇਕ ਪੁਰਾਣੀ ਇਮਾਰਤ ਸੀ।

ਡਿਪਟੀ ਕਮਿਸ਼ਨਰ ਮੁਤਾਬਕ ਇਸ ਇਮਾਰਤ ਦੀ ਪਹਿਲੀ ਮੰਜ਼ਿਲ ਖਾਲੀ ਪਈ ਸੀ ਅਤੇ ਹੇਠਲੀ ਮੰਜ਼ਿਲ ’ਤੇ ਜੀਨਸ ਦੇ ਕੱਪੜੇ ਕੱਟਣ ਦਾ ਕੰਮ ਚੱਲ ਰਿਹਾ ਹੈ। ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਮਲਬੇ ਹੇਠ ਦੱਬੇ ਤਿੰਨ ਕਾਮਿਆਂ ਨੂੰ ਬਾਹਰ ਕੱਢਿਆ ਗਿਆ ਅਤੇ ਜੀ. ਟੀ. ਬੀ. ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ 'ਚੋਂ ਦੋ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਅਰਸ਼ਦ (30) ਅਤੇ ਤੌਹੀਦ (20) ਵਜੋਂ ਹੋਈ ਹੈ। ਜ਼ਖ਼ਮੀ ਰੇਹਾਨ (22) ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਇਮਾਰਤ ਦੇ ਮਾਲਕ ਦੀ ਪਛਾਣ ਸ਼ਾਹਿਦ ਵਜੋਂ ਹੋਈ ਹੈ। ਪੁਲਸ ਨੇ ਕਿਹਾ ਕਿ ਇਸ ਮਾਮਲੇ 'ਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


author

Tanu

Content Editor

Related News