ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਜੀਜਾ-ਸਾਲੇ ਦੀ ਮੌਤ

Tuesday, May 12, 2026 - 04:06 PM (IST)

ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਜੀਜਾ-ਸਾਲੇ ਦੀ ਮੌਤ

ਅਲਵਰ: ਰਾਜਸਥਾਨ ਦੇ ਅਲਵਰ ਜ਼ਿਲ੍ਹੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਹਾਦਸਾ ਸੋਮਵਾਰ ਰਾਤ ਨੂੰ ਉਦਯੋਗ ਨਗਰ ਇਲਾਕੇ ਵਿੱਚ ਲੋਹੀਆ ਕਾ ਤਿਬਾਰਾ ਦੇ ਕੋਲ ਵਾਪਰਿਆ, ਜਦੋਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਇੱਕ ਮੋਟਰਸਾਈਕਲ ਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ।

ਪੁਲਸ ਅਨੁਸਾਰ, ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਦੋਵੇਂ ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸਹਾਇਕ ਸਬ-ਇੰਸਪੈਕਟਰ ਸਾਧੂਰਾਮ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਮੁਕੇਸ਼ ਅਤੇ ਅਨਿਲ ਜਾਂਗਿੜ ਵਜੋਂ ਹੋਈ ਹੈ, ਜੋ ਆਪਸ ਵਿੱਚ ਜੀਜਾ-ਸਾਲਾ ਸਨ।

ਡਰਾਈਵਰ ਮੌਕੇ ਤੋਂ ਫ਼ਰਾਰ
ਹਾਦਸੇ ਤੋਂ ਤੁਰੰਤ ਬਾਅਦ ਮੁਲਜ਼ਮ ਟਰੱਕ ਡਰਾਈਵਰ ਆਪਣਾ ਵਾਹਨ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਦੱਸਿਆ ਕਿ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਫ਼ਰਾਰ ਡਰਾਈਵਰ ਦੀ ਭਾਲ ਲਈ ਸਰਗਰਮੀ ਨਾਲ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News