ਹਿਮਾਚਲ ਪ੍ਰਦੇਸ਼ : 150 ਫੁੱਟ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ
Sunday, Apr 28, 2024 - 01:36 PM (IST)
ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਇਕ ਕਾਰ ਦੇ 150 ਫੁੱਟ ਡੂੰਘੀ ਖੱਡ 'ਚ ਡਿੱਗਣ ਨਾਲ 2 ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹਾਦਸਾ ਸ਼ਨੀਵਾਰ ਰਾਤ ਨੂੰ ਹੋਈ ਜਦੋਂ ਕਾਰ ਚਲਾ ਰਹੇ ਅੰਕੁਸ਼ (25) ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ, ਜਿਸ ਨਾਲ ਇਹ ਹਾਦਸਾ ਹੋਇਆ। ਪੁਲਸ ਅਨੁਸਾਰ ਉਨ੍ਹਾਂ ਦੇ ਦੋਸਤਾਂ ਨੇ ਉਨ੍ਹਾਂ ਨੂੰ ਠਿਯੋਗ ਦੇ ਸਿਵਲ ਹਸਪਤਾਲ ਪਹੁੰਚਾਇਆ।
ਉਨ੍ਹਾਂ ਦੱਸਿਆ ਕਿ ਅੰਕੁਸ਼ ਅਤੇ ਅਭਿਸ਼ੇਕ (23) ਨੂੰ ਮ੍ਰਿਤਕ ਐਲਾਨ ਕਰ ਦਿੱਤਾ, ਜਦੋਂ ਕਿ ਦਿਲੀਪ (25) ਅਤੇ ਲਲਿਤ (24) ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਪੁਲਸ ਨੇ ਕਿਹਾ ਕਿ ਇਹ ਚਾਰੋਂ ਧਰਮਪੁਰ ਕੋਲ ਠਿਯੋਗ ਸਬ ਡਿਵੀਜਨ ਦੇ ਵਾਸੀ ਹਨ, ਜਿੱਥੇ ਹਾਦਸਾ ਹੋਇਆ ਸੀ। ਪੁਲਸ ਸੁਪਰਡੈਂਟ (ਐੱਸ.ਪੀ.) ਸ਼ਿਮਲਾ ਸੰਜੀਵ ਕੁਮਾਰ ਗਾਂਧੀ ਨੇ ਕਿਹਾ ਕਿ ਹਾਦਸਾ ਲਾਪਰਵਾਹੀ ਨਾਲ ਗੱਡੀ ਚਲਾਉਣ ਕਾਰਨ ਵਾਪਰਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e