ਵਾਹਨ ਖੱਡ ''ਚ ਡਿੱਗਣ ਨਾਲ 2 ਲੋਕਾਂ ਦੀ ਮੌ.ਤ, 3 ਗੰਭੀਰ ਜ਼ਖ਼ਮੀ

Sunday, Oct 20, 2024 - 11:07 AM (IST)

ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਇਕ ਮਾਲਵਾਹਕ ਵਾਹਨ ਸੜਕ ਤੋਂ ਫਿਸਲ ਕੇ ਡੂੰਘੀ ਖੱਡ 'ਚ ਡਿੱਗ ਗਿਆ। ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਪੁਲਸ ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।

ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸ਼ਨੀਵਾਰ ਅੱਧੀ ਰਾਤ ਦੇ ਨੇੜੇ-ਤੇੜੇ ਪਹਾੜੀ ਗੰਡੋਹ ਇਲਾਕੇ ਦੇ ਬਤਰਾ ਪਿੰਡ ਕੋਲ ਵਾਪਰਿਆ। ਉਨ੍ਹਾਂ ਦੱਸਿਆ ਕਿ ਹਾਦਸੇ 'ਚ 5 ਲੋਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ, ਜਿੱਥੇ ਸ਼ਕੀਲ ਅਹਿਮਦ (20) ਅਤੇ ਮੁਹੰਮਦ ਸਯਾਮ (18) ਦੀ ਮੌਤ ਹੋ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News