ਸਾਂਬਾ ''ਚ ਮਲਬੇ ਹੇਠ ਦੱਬਣ ਨਾਲ ਦੋ ਮਜ਼ਦੂਰਾਂ ਦੀ ਮੌਤ, ਚਾਰ ਜ਼ਖ਼ਮੀ

Friday, Sep 27, 2024 - 05:20 AM (IST)

ਸਾਂਬਾ/ਜੰਮੂ— ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲੇ 'ਚ ਵੀਰਵਾਰ ਨੂੰ ਇਕ ਪੁਲ ਦੇ ਨਿਰਮਾਣ ਲਈ ਪੁੱਟੇ ਗਏ ਟੋਏ 'ਚ ਕੰਮ ਕਰ ਰਹੇ 6 ਮਜ਼ਦੂਰਾਂ 'ਤੇ ਮਿੱਟੀ ਦਾ ਢੇਰ ਡਿੱਗ ਗਿਆ, ਜਿਸ ਕਾਰਨ ਦੋ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ 'ਤੇ ਦੇਵਕ ਨਦੀ 'ਤੇ ਪੁਲ ਬਣਾਉਣ ਲਈ ਪੁੱਟੇ ਗਏ ਡੂੰਘੇ ਟੋਏ 'ਚ ਛੇ ਮਜ਼ਦੂਰ ਕੰਮ ਕਰ ਰਹੇ ਸਨ, ਜਦੋਂ ਉਨ੍ਹਾਂ 'ਤੇ ਮਿੱਟੀ ਦਾ ਢੇਰ ਆ ਗਿਆ ਅਤੇ ਉਹ ਫਸ ਗਏ।

ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ.) ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸ.ਡੀ.ਆਰ.ਐਫ) ਦੀਆਂ ਟੀਮਾਂ ਨਾਲ ਮੌਕੇ 'ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਅਧਿਕਾਰੀਆਂ ਮੁਤਾਬਕ ਦੋ ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ ਚਾਰ ਮਜ਼ਦੂਰਾਂ ਨੂੰ ਟੋਏ ਵਿੱਚ ਮਿੱਟੀ ਦੇ ਢੇਰ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਬਾਕੀ ਦੋ ਮਜ਼ਦੂਰਾਂ ਨੂੰ ਬਚਾਉਣ ਲਈ ਭਾਰੀ ਮਸ਼ੀਨਰੀ ਤਾਇਨਾਤ ਕੀਤੀ ਗਈ।

ਜ਼ਿਲ੍ਹਾ ਕਮਿਸ਼ਨਰ ਰਾਜੇਸ਼ ਸ਼ਰਮਾ ਅਤੇ ਸਾਂਬਾ ਦੇ ਸੀਨੀਅਰ ਪੁਲਸ ਕਪਤਾਨ (ਐਸ.ਐਸ.ਪੀ.) ਵਿਨੈ ਕੁਮਾਰ ਸ਼ਰਮਾ ਮੌਕੇ 'ਤੇ ਮੌਜੂਦ ਸਨ ਅਤੇ ਬਚਾਅ ਕਾਰਜ ਦੀ ਨਿਗਰਾਨੀ ਕੀਤੀ। ਅਧਿਕਾਰੀਆਂ ਮੁਤਾਬਕ ਚਾਰ ਮਜ਼ਦੂਰਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ, ਜਦੋਂ ਕਿ ਦੋ ਗੰਭੀਰ ਜ਼ਖ਼ਮੀ ਹਨ, ਜਿਨ੍ਹਾਂ ਨੂੰ ਇਲਾਜ ਲਈ ਜੰਮੂ ਦੇ ਹਸਪਤਾਲ ਲਿਜਾਇਆ ਗਿਆ ਹੈ। ਗੰਭੀਰ ਰੂਪ ਨਾਲ ਜ਼ਖਮੀ ਹੋਏ ਦੋਵਾਂ ਮਜ਼ਦੂਰਾਂ ਦੀ ਪਛਾਣ ਬਿਹਾਰ ਦੇ ਸੋਬਿਨ ਸਿੰਘ ਅਤੇ ਲਾਲ ਸਿੰਘ ਵਾਸੀ ਰਿਆਸੀ ਵਜੋਂ ਹੋਈ ਹੈ, ਜਿਨ੍ਹਾਂ ਦੀ ਮੌਤ ਹੋ ਗਈ।


Inder Prajapati

Content Editor

Related News