ਜੰਮੂ ਕਸ਼ਮੀਰ ਦੇ ਸ਼ੋਪੀਆਂ ’ਚ ਲਸ਼ਕਰ ਦੇ 2 ਅੱਤਵਾਦੀ ਗ੍ਰਿਫ਼ਤਾਰ
Monday, Dec 06, 2021 - 10:21 AM (IST)
ਸ਼੍ਰੀਨਗਰ (ਭਾਸ਼ਾ)– ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ’ਚ ਸੁਰੱਖਿਆ ਫ਼ੋਰਸਾਂ ਨੇ ਐਤਵਾਰ ਨੂੰ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰ ਕੇ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਬੁਲਾਰੇ ਨੇ ਕਿਹਾ ਕਿ ਡੂਮਵਾਨੀ ਕੀਗਮ ਦੇ ਵਾਸੀ ਲਸ਼ਕਰ ਦੇ ਅੱਤਵਾਦੀ ਸ਼ਾਹਿਦ ਅਹਿਮਦ ਗਨੀ ਅਤੇ ਉਸ ਦੇ ਕਰੀਬੀ ਸਹਿਯੋਗੀ ਦੇ ਰਾਮਬੀ ਆਰਾ ਕੋਲ ਡੂਮਵਾਨੀ ਪਿੰਡ ’ਚ ਮੌਜੂਦ ਹੋਣ ਬਾਰੇ ਗੁਪਤ ਸੂਚਨਾ ਮਿਲੀ ਸੀ, ਜਿਸ ’ਤੇ ਕਾਰਵਾਈ ਕਰਦੇ ਹੋਏ ਸੁਰੱਖਿਆ ਫ਼ੋਰਸਾਂ ਨੇ ਇਲਾਕੇ ਦੀ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਇਹ ਵੀ ਪੜ੍ਹੋ : ਗਰੀਬੀ ਅੱਗੇ ਬੇਵੱਸ ਪਿਤਾ; ਬਲਦ ਨਹੀਂ ਤਾਂ ਧੀਆਂ ਵਾਹੁੰਦੀਆਂ ਨੇ ਖੇਤ, CM ਨੇ ਮਦਦ ਲਈ ਵਧਾਏ ਹੱਥ
ਉਨ੍ਹਾਂ ਕਿਹਾ ਕਿ ਜਿਵੇਂ ਹੀ ਸੁਰੱਖਿਆ ਫ਼ੋਰਸ ਸ਼ੱਕੀ ਸਥਾਨ ’ਤੇ ਪਹੁੰਚੀ, ਦੋਵੇਂ ਦੌੜਨ ਦੀ ਕੋਸ਼ਿਸ਼ ਕਰਨ ਲੱਗੇ। ਹਾਲਾਂਕਿ, ਖੋਜੀ ਦਲ ਨੇ ਉਨ੍ਹਾਂ ਨੂੰ ਫੜ ਲਿਆ। ਦੂਜੇ ਦੋਸ਼ੀ ਦੀ ਪਛਾਣ ਪਿੰਜੋਰਾ ਸ਼ੋਪੀਆਂ ਦੇ ਵਾਸੀ ਕਿਫਾਇਤ ਅਯੂਬ ਅਲੀ ਦੇ ਰੂਪ ’ਚ ਹੋਈ ਹੈ। ਬੁਲਾਰੇ ਨੇ ਦੱਸਿਆਕਿ ਉਨ੍ਹਾਂ ਕੋਲੋਂ ਅਪਰਾਧ ’ਚ ਇਸਤੇਮਾਲ ਹੋਣ ਵਾਲੀ ਸਮੱਗਰੀ ਮਿਲੀ ਹੈ, ਜਿਸ ’ਚ ਇਕ ਚੀਨੀ ਪਿਸਤੌਲ, ਇਕ ਪਿਸਤੌਲ ਮੈਗਜ਼ੀਨ, 2 ਚੀਨੀ ਹੱਥਗੋਲੇ ਅਤੇ 8 ਹੋਰ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ 2.9 ਲੱਖ ਰੁਪਏ ਦੀ ਨਕਦ ਰਾਸ਼ੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਵਿਆਹ ਮਗਰੋਂ ਵੀ ਸਕੂਲ ਸਮੇਂ ਦੇ ਪ੍ਰੇਮੀ ਨਾਲ ਘੱਟ ਨਹੀਂ ਹੋਇਆ ਪਿਆਰ, ਪਤਨੀ ਨੇ ਹੱਥੀਂ ਉਜਾੜ ਲਿਆ ਘਰ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ