ਜੰਮੂ ਕਸ਼ਮੀਰ : ਬਾਰਾਮੂਲਾ 'ਚ ਲਸ਼ਕਰ ਦੇ 2 ਅੱਤਵਾਦੀ ਸਹਿਯੋਗੀ ਗ੍ਰਿਫ਼ਤਾਰ

Friday, Aug 18, 2023 - 12:27 PM (IST)

ਜੰਮੂ ਕਸ਼ਮੀਰ : ਬਾਰਾਮੂਲਾ 'ਚ ਲਸ਼ਕਰ ਦੇ 2 ਅੱਤਵਾਦੀ ਸਹਿਯੋਗੀ ਗ੍ਰਿਫ਼ਤਾਰ

ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦੇ 2 ਅੱਤਵਾਦੀ ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਏ ਅੱਤਵਾਦੀ ਸਹਿਯੋਗੀਆਂ ਦੇ ਕਬਜ਼ੇ ਤੋਂ 2 ਗ੍ਰਨੇਡ ਅਤੇ 8 ਪਿਸਤੌਲ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਕ ਪੁਲਸ ਬੁਲਾਰੇ ਨੇ ਕਿਹਾ ਕਿ ਉੱਤਰੀ ਕਸ਼ਮੀਰ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਸ਼ੇਰ ਕਾਲੋਨੀ ਤਾਰਜੂ 'ਚ ਸਥਾਪਤ ਇਕ ਸੰਯੁਕਤ ਜਾਂਚ ਚੌਕੀ 'ਤੇ ਸੁਰੱਖਿਆ ਫ਼ੋਰਸਾਂ ਨੇ 2 ਲੋਕਾਂ ਨੂੰ ਰੋਕਿਆ, ਜਿਨ੍ਹਾਂ ਨੇ ਸੰਯੁਕਤ ਦਲ ਨੂੰ ਦੇਖ ਕੇ ਦੌੜਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਫੜ ਲਿਆ ਗਿਆ। 

ਇਹ ਵੀ ਪੜ੍ਹੋ : ਹਿੰਦੂ ਧਰਮ ਸਭ ਤੋਂ ਪੁਰਾਣਾ, ਮੁਸਲਮਾਨ 1500 ਸਾਲ ਪਹਿਲਾਂ ਆਏ : ਆਜ਼ਾਦ

ਦੋਹਾਂ ਦੀ ਪਛਾਣ ਮੰਜ਼ੂਰ ਅਹਿਮਦ ਭੱਟ ਅਤੇ ਤਨਵੀਰ ਅਹਿਮਦ ਲੋਨ ਵਜੋਂ ਕੀਤੀ, ਜੋ ਦਰਨੰਬਲ ਤਾਰਜੂ ਦੇ ਵਾਸੀ ਸਨ। ਬੁਲਾਰੇ ਨੇ ਕਿਹਾ ਕਿ ਦੋਵੇਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੀ ਤਲਾਸ਼ੀ ਦੌਰਾਨ 2 ਗ੍ਰਨੇਡ ਅਤੇ 8 ਪਿਸਤੌਲ ਰਾਊਂਡ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News