ਜੰਮੂ : ਰਿਆਸੀ ਜ਼ਿਲ੍ਹੇ ''ਚ ਲਸ਼ਕਰ ਦੇ 2 ਅੱਤਵਾਦੀ ਗ੍ਰਿਫ਼ਤਾਰ, ਭਾਰੀ ਮਾਤਰਾ ''ਚ ਹਥਿਆਰ ਬਰਾਮਦ

Sunday, Jul 03, 2022 - 11:36 AM (IST)

ਜੰਮੂ : ਰਿਆਸੀ ਜ਼ਿਲ੍ਹੇ ''ਚ ਲਸ਼ਕਰ ਦੇ 2 ਅੱਤਵਾਦੀ ਗ੍ਰਿਫ਼ਤਾਰ, ਭਾਰੀ ਮਾਤਰਾ ''ਚ ਹਥਿਆਰ ਬਰਾਮਦ

ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਐਤਵਾਰ ਨੂੰ ਪਿੰਡ ਵਾਸੀਆਂ ਨੇ ਭਾਰੀ ਹਥਿਆਰਾਂ ਨਾਲ ਲੈੱਸ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦੇ 2 ਅੱਤਵਾਦੀਆਂ, ਜਿਨ੍ਹਾਂ 'ਚੋਂ ਇਕ ਮੋਸਟ ਵਾਂਟੇਡ ਕਮਾਂਡਰ ਵੀ ਸ਼ਾਮਲ ਸੀ ਨੂੰ ਕਾਬੂ ਕਰ ਕੇ ਪੁਲਸ ਨੂੰ ਸੌਂਪ ਦਿੱਤਾ। ਉਨ੍ਹਾਂ ਕਿਹਾ ਕਿ ਰਾਜੌਰੀ ਜ਼ਿਲ੍ਹੇ ਦੇ ਵਾਸੀ ਲਸ਼ਕਰ ਦੇ ਕਮਾਂਡਰ ਤਾਲਿਬ ਹੁਸੈਨ ਅਤੇ ਜ਼ਿਲ੍ਹੇ 'ਚ ਹਾਲ ਹੀ 'ਚ ਹੋਏ ਆਈ.ਈ.ਡੀ. ਵਿਸਫ਼ੋਟਾਂ ਦੇ ਮਾਸਟਰਮਾਇੰਡ ਅਤੇ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਇਕ ਅੱਤਵਾਦੀ ਫੈਜ਼ਲ ਅਹਿਮਦ ਡਾਰ ਨੂੰ ਤੁਕਸਨ ਪਿੰਡ 'ਚ ਫੜ ਲਿਆ ਗਿਆ ਸੀ।

ਇਹ ਵੀ ਪੜ੍ਹੋ : ਸ਼੍ਰੀਨਗਰ ’ਚ ਲਸ਼ਕਰ ਦੇ 5 ਅੱਤਵਾਦੀ ਗ੍ਰਿਫਤਾਰ

ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਕੋਲੋਂ 2 ਏ.ਕੇ. ਰਾਈਫ਼ਲ, 7 ਗ੍ਰਨੇਡ ਅਤੇ ਇਕ ਪਿਸਤੌਲ ਬਰਾਮਦ ਕੀਤਾ ਗਿਆ ਹੈ। ਪੁਲਸ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਨੇ ਪਿੰਡ ਵਾਸੀਆਂ ਨੂੰ ਉਨ੍ਹਾਂ ਦੀ ਬਹਾਦਰੀ ਲਈ 2 ਲੱਖ ਰੁਪਏ ਨਕਦ ਇਨਾਮ ਦੇਣ ਦਾ ਐਲਾਨ ਕੀਤਾ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News