ਮੁਫ਼ਤ ''ਤੇ ਬੇਲਪੁਰੀ ਦੇਣ ਤੋਂ ਕੀਤਾ ਇਨਕਾਰ, ਦੋਸ਼ੀਆਂ ਨੇ ਦੁਕਾਨਦਾਰ ''ਤੇ ਕੀਤਾ ਜਾਨਲੇਵਾ ਹਮਲਾ

Wednesday, Sep 25, 2024 - 01:58 PM (IST)

ਮੁਫ਼ਤ ''ਤੇ ਬੇਲਪੁਰੀ ਦੇਣ ਤੋਂ ਕੀਤਾ ਇਨਕਾਰ, ਦੋਸ਼ੀਆਂ ਨੇ ਦੁਕਾਨਦਾਰ ''ਤੇ ਕੀਤਾ ਜਾਨਲੇਵਾ ਹਮਲਾ

ਮੁੰਬਈ (ਭਾਸ਼ਾ)- ਮੁੰਬਈ 'ਚ ਮੁਫ਼ਤ 'ਚ ਬੇਲਪੁਰੀ ਦੇਣ ਤੋਂ ਇਨਕਾਰ ਕਰਨ 'ਤੇ 2 ਲੋਕਾਂ ਨੇ 18 ਸਾਲਾ ਦੁਕਾਨਦਾਰ 'ਤੇ ਹਮਲਾ ਕਰ ਦਿੱਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਮਲਾਡ ਪੁਲਸ ਦੇ ਇਕ ਅਧਿਕਾਰੀ ਨੇ ਮੰਗਲਵਾਰ ਨੂੰ ਦੱਸਿਆ ਕਿ ਦੋਵੇਂ ਦੋਸ਼ੀ ਐਤਵਾਰ ਰਾਤ ਨੂੰ ਮਲਾਡ ਦੇ ਲਿਬਰਟੀ ਗਾਰਡਨ ਇਲਾਕੇ 'ਚ ਦੁਕਾਨ 'ਤੇ ਗਏ। 

ਇਹ ਵੀ ਪੜ੍ਹੋ : ਸ਼ਰਮਨਾਕ! 7 ਸਾਲਾ ਬੱਚੀ ਨਾਲ ਉਸ ਦੇ ਹਮਉਮਰ 2 ਬੱਚਿਆਂ ਨੇ ਕੀਤਾ ਜਬਰ-ਜ਼ਿਨਾਹ

ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਮੁਫ਼ਤ 'ਚ ਬੇਲਪੁਰੀ ਮੰਗੀ ਪਰ ਜਦੋਂ ਦੁਕਾਨਦਾਰ ਨੇ ਉਨ੍ਹਾਂ ਤੋਂ ਪਿਛਲਾ ਬਕਾਇਆ ਚੁੱਕਣ ਲਈ ਕਿਹਾ ਤਾਂ ਉਹ ਗੁੱਸਾ ਹੋ ਗਏ ਅਤੇ ਉਸ ਨੂੰ ਗਾਲ੍ਹਾਂ ਕੱਢਣ ਲੱਗੇ। ਅਧਿਕਾਰੀ ਨੇ ਕਿਹਾ ਕਿ ਗੁੱਸੇ 'ਚ ਇਕ ਦੋਸ਼ੀ ਨੇ ਕੋਲ ਪਈ ਲੋਹੇ ਦੀ ਛੜ ਚੁੱਕ ਕੇ ਦੁਕਾਨਦਾਰ 'ਤੇ ਹਮਲਾ ਕਰ ਦਿੱਤਾ, ਜਿਸ ਨੂੰ ਕਈ ਜਗ੍ਹਾ ਸੱਟ ਲੱਗਣ ਤੋਂ ਬਾਅਦ ਤੁਰੰਤ ਹਸਪਤਾਲ ਲਿਜਾਇਆ ਗਿਆ। ਪੀੜਤ ਦੀ ਸ਼ਿਕਾਇਤ ਤੋਂ ਬਾਅਦ ਮਲਾਡ ਪੁਲਸ ਨੇ ਇਕ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ, ਜਿਸ ਦੀ ਪਛਾਣ ਕਰ ਲਈ ਗਈ ਹੈ। ਪੁਲਸ ਨੇ ਦੱਸਿਆ ਕਿ ਦੋਹਾਂ ਦੋਸ਼ੀਆਂ ਨੂੰ ਫੜਨ ਦੀ ਕੋਸ਼ਿਸ਼ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News