ਛੱਪੜ ''ਚ ਨਹਾਉਣ ਗਏ ਦੋ ਨਾਬਾਲਗ ਭੈਣ-ਭਰਾ ਡੁੱਬੇ, ਹੋਈ ਦਰਦਨਾਕ ਮੌਤ

Tuesday, Oct 15, 2024 - 04:07 PM (IST)

ਭੁਵਨੇਸ਼ਵਰ : ਉੜੀਸਾ ਦੇ ਖੁਰਦਾ ਜ਼ਿਲ੍ਹੇ ਵਿੱਚ ਮੰਗਲਵਾਰ ਸਵੇਰੇ ਇੱਕ 13 ਸਾਲਾ ਕੁੜੀ ਅਤੇ ਉਸਦੇ ਛੋਟੇ ਭਰਾ ਦੀ ਛੱਪੜ ਵਿੱਚ ਡੁੱਬਣ ਨਾਲ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਉਸ ਸਮੇਂ ਵਾਪਰੀ, ਜਦੋਂ ਦੋਵੇਂ ਭੈਣ-ਭਰਾ ਭੁਵਨੇਸ਼ਵਰ ਦੇ ਬਾਹਰਵਾਰ ਬਲਿਅੰਤਾ ਥਾਣਾ ਖੇਤਰ ਦੇ ਸੁਬਾਲਾ ਪਿੰਡ 'ਚ ਛੱਪੜ 'ਚ ਨਹਾਉਣ ਗਏ ਸਨ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬੱਚਿਆਂ ਦੀ ਪਛਾਣ ਸੁਭਾਸ਼੍ਰੀ ਜੇਨਾ (13) ਅਤੇ ਭਰਾ 9 ਸਾਲਾ ਭਾਗੀਰਥੀ ਜੇਨਾ ਵਜੋਂ ਹੋਈ ਹੈ। 

ਇਹ ਵੀ ਪੜ੍ਹੋ - ਦੇਸ਼ ਭਰ 'ਚ ਸੜ ਰਿਹਾ ਸੀ ਰਾਵਣ, ਹਰਿਆਣਾ 'ਚ ਇਕੱਠੀਆਂ ਬਲੀਆਂ ਇੱਕੋ ਪਰਿਵਾਰ ਦੇ 8 ਜੀਆਂ ਦੀਆਂ ਚਿਖਾਵਾਂ

ਪੁਲਸ ਮੁਤਾਬਕ ਮਦਦ ਲਈ ਮੌਕੇ 'ਤੇ ਪਹੁੰਚੇ ਪਿੰਡ ਵਾਸੀਆਂ ਨੇ ਸੁਭਾਸ਼੍ਰੀ ਨੂੰ ਛੱਪੜ 'ਚੋਂ ਬਾਹਰ ਕੱਢਿਆ। ਬਾਅਦ 'ਚ ਪੁਲਸ ਵੀ ਮੌਕੇ 'ਤੇ ਪਹੁੰਚ ਗਈ, ਜਿਹਨਾਂ ਨੇ ਲੋਕਾਂ ਦੀ ਮਦਦ ਨਾਲ ਭਾਗੀਰਥੀ ਨੂੰ ਛੱਪੜ 'ਚੋਂ ਬਾਹਰ ਕੱਢਿਆ। ਸੁਭਾਸ਼੍ਰੀ ਅਤੇ ਭਾਗੀਰਥੀ ਦੋਵਾਂ ਨੂੰ ਕੈਪੀਟਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਬਲਿਆਟਾ ਥਾਣੇ ਵਿੱਚ ਹਾਦਸੇ ਕਾਰਨ ਹੋਈ ਮੌਤ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਲਿਜਾਇਆ ਗਿਆ ਹੈ।

ਇਹ ਵੀ ਪੜ੍ਹੋ - ਦੁਸਹਿਰੇ ਵਾਲੇ ਦਿਨ ਵੱਡਾ ਹਾਦਸਾ : ਬੇਕਾਬੂ ਕਾਰ ਨਹਿਰ 'ਚ ਡਿੱਗੀ, 3 ਬੱਚਿਆਂ ਸਮੇਤ 7 ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News