ਦੋ ਨਾਬਾਲਗ ਭੈਣਾਂ ਦੀ ਭੇਤਭਰੀ ਹਾਲਤ ''ਚ ਮੌਤ, ਪਿਓ ਤੇ ਮਤਰੇਈ ਮਾਂ ਗ੍ਰਿਫ਼ਤਾਰ
Thursday, Aug 15, 2024 - 02:29 PM (IST)

ਬਿਜਨੌਰ (ਯੂ.ਪੀ.) - ਜ਼ਿਲ੍ਹੇ ਦੇ ਹਿਮਪੁਰ ਥਾਣਾ ਖੇਤਰ ਦੇ ਇੱਕ ਪਿੰਡ ਵਿੱਚ ਦੋ ਨਾਬਾਲਗ ਭੈਣਾਂ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਨੇ ਜ਼ਹਰਿ ਦਿੱਤੇ ਜਾਣ ਦੇ ਸ਼ੱਕ 'ਚ ਇਸ ਮਾਮਲੇ ਦੇ ਸਬੰਧ ਵਿਚ ਉਸ ਦੇ ਪਿਤਾ ਅਤੇ ਮਤਰੇਈ ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਸ ਸੁਪਰਡੈਂਟ ਅਭਿਸ਼ੇਕ ਕੁਮਾਰ ਨੇ ਕਿਹਾ, "ਆਫ਼ੀਆ ਪਰਵੀਨ (10) ਅਤੇ ਉਸਦੀ ਭੈਣ ਹਾਦੀਆ ਪਰਵੀਨ (8) ਬੁੱਧਵਾਰ ਸ਼ਾਮ ਨੂੰ ਆਪਣੇ ਪਿਤਾ ਅਤੇ ਮਤਰੇਈ ਮਾਂ ਦੇ ਘਰ ਗਈਆਂ ਅਤੇ ਬੀਮਾਰ ਹੋ ਗਈਆਂ। ਉਹਨਾਂ ਦੇ ਢਿੱਡ 'ਚ ਦਰਦ ਹੋਣ ਦੀ ਸ਼ਿਕਾਇਤ ਕੀਤੀ ਅਤੇ ਹਸਪਤਾਲ ਲਿਜਾਂਦੇ ਸਮੇਂ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ।''
ਇਹ ਵੀ ਪੜ੍ਹੋ - ਵਿਨੇਸ਼ ਫੋਗਾਟ 'ਤੇ ਹੋਈ ਪੈਸਿਆਂ ਦੀ ਬਰਸਾਤ, ਹੁਣ 11 ਲੱਖ ਰੁਪਏ ਨਕਦ ਤੇ 2 ਏਕੜ ਜ਼ਮੀਨ ਦੇਣ ਦਾ ਐਲਾਨ
ਪੁਲਸ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਅਧਿਕਾਰੀ ਨੇ ਕਿਹਾ, "ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਨਾਬਾਲਗ ਕੁੜੀਆਂ ਨੂੰ ਜ਼ਹਿਰ ਦਿੱਤਾ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਅਸੀਂ ਪਿਤਾ ਫਰਮਾਨ ਅਤੇ ਮਤਰੇਈ ਮਾਂ ਨਾਜ਼ਰੀਨ ਨੂੰ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਤੋਂ ਇਸ ਘਟਨਾ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।" ਪੁਲਸ ਅਨੁਸਾਰ ਪਿਤਾ ਨੇ ਦੋ ਸਾਲ ਪਹਿਲਾਂ ਨਾਬਾਲਗ ਦੀ ਮਾਂ ਨੂੰ ਤਲਾਕ ਦੇ ਦਿੱਤਾ ਸੀ। ਫਿਲਹਾਲ ਉਹ ਆਪਣੇ ਦਾਦਾ-ਦਾਦੀ ਕੋਲ ਰਹਿ ਰਹੀਆਂ ਸਨ।
ਇਹ ਵੀ ਪੜ੍ਹੋ - ਨਦੀ 'ਚ ਨਹਾਉਣ ਗਏ 7 ਨੌਜਵਾਨਾਂ ਦੀ ਮੌਤ, ਇੱਕੋ ਚਿਖਾ 'ਤੇ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਸਾਰਾ ਪਿੰਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8