ਵਿਰੋਧੀ ਧਿਰ ਦੇ ਦੋ ਹੋਰ ਸੰਸਦ ਮੈਂਬਰ ਲੋਕ ਸਭਾ ਤੋਂ ਮੁਅੱਤਲ; ਗਿਣਤੀ ਵਧ ਕੇ 97 ਹੋਈ
Wednesday, Dec 20, 2023 - 03:27 PM (IST)
ਨਵੀਂ ਦਿੱਲੀ- ਲੋਕ ਸਭਾ 'ਚ ਤਖਤੀਆਂ ਦਿਖਾਉਣ ਅਤੇ ਸਦਨ ਦੀ ਉਲੰਘਣਾ ਕਰਨ 'ਤੇ ਵਿਰੋਧੀ ਧਿਰ ਦੇ ਦੋ ਹੋਰ ਮੈਂਬਰਾਂ ਨੂੰ ਬੁੱਧਵਾਰ ਨੂੰ ਸੰਸਦ ਦੇ ਮੌਜੂਦਾ ਸਰਦ ਰੁੱਤ ਸੈਸ਼ਨ ਦੀ ਬਾਕੀ ਮਿਆਦ ਲਈ ਮੁਅੱਤਲ ਕਰ ਦਿੱਤਾ ਗਿਆ। ਸਦਨ ਦੀ ਉਲੰਘਣਾ ਦੇ ਮਾਮਲੇ 'ਚ ਹੁਣ ਤੱਕ ਕੁੱਲ 97 ਲੋਕ ਸਭਾ ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਪਿਛਲੇ ਹਫਤੇ ਵੀਰਵਾਰ ਨੂੰ 13, ਸੋਮਵਾਰ ਨੂੰ 33 ਅਤੇ ਮੰਗਲਵਾਰ ਨੂੰ 49 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਸੰਸਦ ਸੁਰੱਖਿਆ ’ਚ ਕੁਤਾਹੀ: ਭਗਤ ਸਿੰਘ ਤੇ ਚੰਦਰਸ਼ੇਖਰ ਦੇ ਨਾਂ ’ਤੇ ਬਣੇ 6 ਵਟਸਐਪ ਗਰੁੱਪ ਦਾ ਹਿੱਸਾ ਸਨ ਮੁਲਜ਼ਮ
ਅਪਰਾਧਿਕ ਕਾਨੂੰਨਾਂ ਨਾਲ ਸਬੰਧਤ ਤਿੰਨ ਬਿੱਲਾਂ 'ਤੇ ਚਰਚਾ ਦੌਰਾਨ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਵਿਰੋਧੀ ਧਿਰ ਦੇ ਦੋ ਮੈਂਬਰਾਂ ਸੀ. ਥਾਮਸ ਅਤੇ ਏ. ਐਮ. ਆਰਿਫ ਦਾ ਨਾਂ ਲੈਂਦਿਆਂ ਆਸਨ ਦੀ ਉਲੰਘਣਾ ਲਈ ਉਨ੍ਹਾਂ ਨੂੰ ਸੰਸਦ ਦੇ ਮੌਜੂਦਾ ਸੈਸ਼ਨ ਦੀ ਬਾਕੀ ਮਿਆਦ ਲਈ ਮੁਅੱਤਲ ਕਰਨ ਦਾ ਪ੍ਰਸਤਾਵ ਰੱਖਿਆ ਗਿਆ ਸੀ, ਜਿਸ ਨੂੰ ਸਦਨ ਨੇ ਆਵਾਜ਼ੀ ਵੋਟ ਨਾਲ ਪਾਸ ਕਰ ਦਿੱਤਾ ਸੀ। ਆਰਿਫ ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ (ਸੀਪੀਆਈ-ਐਮ) ਤੋਂ ਸੰਸਦ ਮੈਂਬਰ ਹਨ ਅਤੇ ਸੀ. ਥਾਮਸ ਕੇਰਲ ਕਾਂਗਰਸ ਦੇ ਸੰਸਦ ਮੈਂਬਰ ਹਨ।
ਇਹ ਵੀ ਪੜ੍ਹੋ- ਸੰਸਦ ਦੇ ਇਤਿਹਾਸ 'ਚ ਸਭ ਤੋਂ ਵੱਡੀ ਕਾਰਵਾਈ, ਅੱਜ ਫਿਰ ਵਿਰੋਧੀ ਧਿਰ ਦੇ 49 ਮੈਂਬਰ ਮੁਅੱਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8