CM ਨੇ ਬੋਰਵੈੱਲ ''ਚ ਡਿੱਗੀ ਬੱਚੀ ਦੀ ਮੌਤ ਦੇ ਮਾਮਲੇ ''ਚ 2 ਅਧਿਕਾਰੀਆਂ ਨੂੰ ਕੀਤਾ ਮੁਅੱਤਲ

Wednesday, Jul 31, 2024 - 01:02 PM (IST)

ਭੋਪਾਲ (ਭਾਸ਼ਾ)- ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਕਿਹਾ ਹੈ ਕਿ ਉਨ੍ਹਾਂ ਨੇ ਸਿੰਗਰੌਲੀ ਜ਼ਿਲ੍ਹੇ 'ਚ ਖੁੱਲ੍ਹੇ ਬੋਰਵੈੱਲ 'ਚ ਡਿੱਗਣ ਨਾਲ ਤਿੰਨ ਸਾਲਾ ਬੱਚੀ ਦੀ ਮੌਤ ਦੇ ਮਾਮਲੇ 'ਚ 2 ਅਧਿਕਾਰੀਆਂ ਨੂੰ ਮੁਅੱਤਲ ਕਰਨ ਦਾ ਆਦੇਸ਼ ਦਿੱਤਾ ਹੈ। ਦੱਸਣਯੋਗ ਹੈ ਕਿ ਸੋਮਵਾਰ ਸ਼ਾਮ ਨੂੰ ਇਹ ਬੱਚੀ ਖੇਡਦੇ ਸਮੇਂ ਬੋਰਵੈੱਲ 'ਚ ਡਿੱਗ ਗਈ ਸੀ ਅਤੇ ਸਾਢੇ 5 ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਉਸ ਨੂੰ ਬਾਹਰ ਕੱਢਿਆ ਗਿਆ ਪਰ ਹਸਪਤਾਲ 'ਚ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਪਹਿਲੇ ਦੱਸਿਆ ਸੀ ਕਿ ਬੋਰਵੈੱਲ 250 ਫੁੱਟ ਤੋਂ ਵੱਧ ਡੂੰਘਾ ਸੀ ਅਤੇ ਬੱਚੀ 25 ਫੁੱਟ ਦੀ ਡੂੰਘਾਈ 'ਤੇ ਫਸ ਗਈ ਸੀ।

ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਮੁੱਖ ਮੰਤਰੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਹੈੱਡ ਕੁਆਰਟਰ ਤੋਂ ਕਰੀਬ 40 ਕਿਲੋਮੀਟਰ ਦੂਰ ਪੰਚਾਇਤ ਚਿਤਰੰਗੀ ਦੇ ਇਕ ਪਿੰਡ 'ਚ ਖੁੱਲ੍ਹੇ ਬੋਰਵੈੱਲ 'ਚ ਡਿੱਗਣ ਨਾਲ ਬੱਚੀ ਦੀ ਮੌਤ ਹੋ ਗਈ। ਉਨ੍ਹਾਂ ਕਿਹਾ,''ਖੁੱਲ੍ਹੇ ਬੋਰਵੈੱਲ ਅਤੇ ਟਿਊਬਵੈੱਲ ਦੇ ਪ੍ਰਮਾਣ ਪੱਤਰ 'ਚ ਲਾਪਰਵਾਹੀ ਵਰਤਣ ਕਾਰਨ ਸਿੰਗਰੌਲੀ ਜ਼ਿਲ੍ਹੇ 'ਚ ਤਾਇਨਾਤ ਲੋਕ ਸਿਹਤ ਮਕੈਨੀਕਲ ਵਿਭਾਗ ਦੇ ਸਹਾਇਕ ਇੰਜੀਨੀਅਰ ਅਤੇ ਸਾਬਕਾ ਮੁੱਖ ਕਾਰਜਪਾਲਣ ਅਧਿਕਾਰੀ, ਪੰਚਾਇਤ ਚਿਤਰੰਗੀ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।'' ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਭਵਿੱਖ 'ਚ ਅਜਿਹੀ ਅਣਸੁਖਾਵੀਂ ਘਟਨਾ ਮੁੜ ਨਾ ਹੋਵੇ। ਮ੍ਰਿਤਕ ਬੱਚੀ ਦੀ ਪਛਾਣ ਪਿੰਟੂ ਸਾਹੂ ਦੀ ਧੀ ਸੌਮਿਆ ਵਜੋਂ ਹੋਈ ਹੈ। ਉਹ ਖੇਤ 'ਚ ਖੇਡਦੇ ਸਮੇਂ ਬੋਰਵੈੱਲ 'ਚ ਡਿੱਗ ਗਈ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News