ਪਾਕਿਸਤਾਨ ਲਈ ਜਾਸੂਸੀ ਕਰਦੇ 2 ਵਿਅਕਤੀ ਕੀਤੇ ਗ੍ਰਿਫਤਾਰ
Saturday, Nov 10, 2018 - 12:39 PM (IST)
ਨਾਗਪੁਰ-ਮਹਾਂਰਾਸ਼ਟਰ ਦੇ ਨਾਗਪੁਰ ਸ਼ਹਿਰ 'ਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਲੋਕਾਂ ਦਾ ਦੋਸ਼ ਇਹ ਹੈ ਕਿ ਦੋਵੇਂ ਪਾਕਿਸਤਾਨ ਦੇ ਲਈ ਜਾਸੂਸੀ ਕਰਦੇ ਸੀ। ਇਨ੍ਹਾਂ ਦੇ ਕੋਲ ਕੁਝ ਸ਼ੱਕੀ ਦਸਤਾਵੇਜ਼ ਵੀ ਬਰਾਮਦ ਕੀਤੇ ਹੋਣ ਬਾਰੇ ਖਬਰ ਸਾਹਮਣੇ ਆਈ ਹੈ। ਹੁਣ ਤੱਕ ਦੀ ਜਾਂਚ 'ਚੋਂ ਸਾਹਮਣੇ ਆਇਆ ਹੈ ਕਿ ਇਹ ਦੋਵੇਂ ਸੈਟੇਲਾਈਟ ਫੋਨ ਤੋਂ ਪਾਕਿਸਤਾਨ 'ਚ ਬੈਠੇ ਲੋਕਾਂ ਨੂੰ ਭਾਰਤ ਨਾਲ ਜੁੜੀਆਂ ਕੁਝ ਸੰਵੇਦਨਸ਼ੀਲ ਜਾਣਕਾਰੀ ਦਿੰਦੇ ਸਨ। ਇਨ੍ਹਾਂ ਦੇ ਕੋਲ ਸੈਟੇਲਾਈਟ ਫੋਨ ਵੀ ਬਰਾਮਦ ਕੀਤੇ ਗਏ ਹਨ ਫਿਲਹਾਲ ਦੋਵਾਂ ਨੂੰ ਗ੍ਰਿਫਤਾਰ ਕਰ ਕੇ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਇਸ ਸਮੇਂ ਇਨ੍ਹਾਂ ਦੋਵਾਂ ਦੇ ਹੋਰ ਟਿਕਾਣਿਆਂ ਬਾਰੇ ਜਾਂਚ ਕੀਤੀ ਜਾ ਰਹੀ ਹੈ। ਇੰਨਾ ਹੀ ਨਹੀਂ ਇਨ੍ਹਾਂ ਦੇ ਫੋਨ 'ਤੇ ਸੋਸ਼ਲ ਮੀਡੀਆ ਅਕਾਊਂਟ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਪਾਕਿਸਤਾਨ ਦੇ ਲਈ ਜਾਸੂਸੀ ਕਰਨ ਦੇ ਦੋਸ਼ 'ਚ ਭਾਰਤੀ ਸੈਨਾ ਦੇ ਸਿਗਨਲ ਰੈਜੀਮੈਂਟ ਦੇ ਇਕ ਜਵਾਨ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ, ਜੋ ਮੇਰਠ ਦੀ ਛਾਉਣੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ।
