ਬਾਰਾਮੂਲਾ ਮੁਕਾਬਲੇ ''ਚ ਮਾਰੇ ਗਏ ਦੋ ਪਾਕਿਸਤਾਨੀ ਅੱਤਵਾਦੀ, ਲਸ਼ਕਰ-ਏ-ਤੋਇਬਾ ਨਾਲ ਸੀ ਕੁਨੈਕਸ਼ਨ

06/20/2024 4:54:49 PM

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿਚ ਮਾਰੇ ਗਏ ਅੱਤਵਾਦੀ ਪਾਕਿਸਤਾਨੀ ਸਨ। ਇਹ ਅੱਤਵਾਦੀ ਲਸ਼ਕਰ-ਏ-ਤੋਇਬਾ ਨਾਲ ਜੁੜੇ ਸਨ। ਇਸ ਦੀ ਜਾਣਕਾਰੀ ਵੀਰਵਾਰ ਯਾਨੀ ਕਿ ਅੱਜ ਫ਼ੌਜ ਨੇ ਦਿੱਤੀ। ਰਾਸ਼ਟਰੀ ਰਾਈਫਲਜ਼ ਸੈਕਟਰ-5 ਦੇ ਕਮਾਂਡਰ ਬ੍ਰਿਗੇਡੀਅਰ ਦੀਪਕ ਦੇਵ ਨੇ ਰਾਫੀਆਬਾਦ ਵਿਚ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਉਸਮਾਨ ਅਤੇ ਉਮਰ ਦੇ ਰੂਪ ਵਿਚ ਹੋਈ ਹੈ, ਜੋ ਪਾਕਿਸਤਾਨ ਮੂਲ ਦੇ ਸਨ ਅਤੇ ਲਸ਼ਕਰ ਨਾਲ ਜੁੜੇ ਸਨ।

ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਬੁੱਧਵਾਰ ਨੂੰ ਹੋਏ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ ਸਨ, ਜਦਕਿ ਦੋ ਸੁਰੱਖਿਆ ਕਰਮੀ ਜ਼ਖ਼ਮੀ ਹੋ ਗਏ। ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਸੁਰੱਖਿਆ ਦਸਤਿਆਂ ਨੇ ਸਵੇਰੇ ਬਾਰਾਮੂਲਾ ਦੇ ਵਾਟਰਗਾਮ ਇਲਾਕੇ ਵਿਚ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਕੀਤੀ। ਜਿਸ ਤੋਂ ਬਾਅਦ ਅੱਤਵਾਦੀਆਂ ਨੇ ਫ਼ੌਜ 'ਤੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ਵਿਚ ਫ਼ੌਜ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ, ਉੱਥੇ ਹੀ ਦੋ ਜਵਾਨ ਜ਼ਖ਼ਮੀ ਵੀ ਹੋਏ। ਬ੍ਰਿਗੇਡੀਅਰ ਨੇ ਕਿਹਾ ਕਿ ਉਸਮਾਨ ਸਾਲ 2020 ਤੋਂ ਕਸ਼ਮੀਰ ਘਾਟੀ ਵਿਚ ਸਰਗਰਮ ਸੀ। ਫ਼ੌਜ ਦੇ ਅਧਿਕਾਰੀ ਨੇ ਦੱਸਿਆ ਕਿ ਮੁਹਿੰਮ ਮਗਰੋਂ ਵੱਡੀ ਮਾਤਰਾ ਵਿਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਗਿਆ।

ਬ੍ਰਿਗੇਡੀਅਰ ਦੇਵ ਨੇ ਦੱਸਿਆ ਕਿ ਇਸ ਤੋਂ ਬਾਅਦ ਫ਼ੌਜ, ਪੁਲਸ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ (CRPF) ਨੇ ਸਾਂਝੀ ਮੁਹਿੰਮ ਚਲਾਈ ਅਤੇ ਇਲਾਕੇ ਨੂੰ ਘੇਰ ਲਿਆ। ਉਨ੍ਹਾਂ ਨੇ ਦੱਸਿਆ ਕਿ ਨਾਗਰਿਕਾਂ ਨੂੰ ਮਕਾਨਾਂ ਤੋਂ ਸੁਰੱਖਿਅਤ ਕੱਢਿਆ ਗਿਆ ਅਤੇ ਪੂਰੇ ਇਲਾਕੇ ਦੀ ਛਾਣਬੀਣ ਕੀਤੀ ਗਈ। ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ਵਿਚ ਦੋ ਅੱਤਵਾਦੀ ਮਾਰੇ ਗਏ। ਬ੍ਰਿਗੇਡੀਅਰ ਦੇਵ ਨੇ ਦੋਹਾਂ ਅੱਤਵਾਦੀਆਂ ਦੇ ਮਾਰੇ ਜਾਣ ਦੀ ਸੁਰੱਖਿਆ ਦਸਤਿਆਂ ਲਈ ਇਕ ਹੋਰ ਵੱਡੀ ਸਫ਼ਲਤਾ ਕਰਾਰ ਦਿੱਤਾ।
 


Tanu

Content Editor

Related News