17 ਸਾਲਾਂ ਨਾਬਾਲਗ ਕੁੜੀ ਨਾਲ ਬਲਾਤਕਾਰ ਕਰਨ ਦੇ ਦੋਸ਼ ''ਚ ਦੋ ਨੌਜਵਾਨ ਗ੍ਰਿਫ਼ਤਾਰ
Saturday, Aug 24, 2024 - 10:40 AM (IST)
ਪਾਲਘਰ (ਮਹਾਰਾਸ਼ਟਰ) - ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ 'ਚ ਪੁਲਸ ਨੇ 17 ਸਾਲਾ ਨਾਬਾਲਗ ਕੁੜੀ ਨਾਲ ਬਲਾਤਕਾਰ ਕਰਨ ਦੇ ਦੋਸ਼ 'ਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਤੁਲਿੰਜ ਪੁਲਸ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਮੁੰਬਈ ਦੀ ਰਹਿਣ ਵਾਲੀ ਲੜਕੀ ਅਕਸਰ ਆਪਣੇ ਇਕ ਦੋਸਤ ਨੂੰ ਮਿਲਣ ਲਈ ਨਾਲਸੋਪਾਰਾ ਜਾਂਦੀ ਸੀ ਅਤੇ ਇਸ ਦੌਰਾਨ ਉਸ ਦੀ ਜਾਣ-ਪਛਾਣ ਇਲਾਕੇ ਦੇ ਇਕ ਸਟੂਡੀਓ ਵਿਚ ਕੰਮ ਕਰਨ ਵਾਲੇ ਸੋਨੂੰ ਨਾਲ ਹੋ ਗਈ।
ਇਹ ਵੀ ਪੜ੍ਹੋ - 500-500 ਰੁਪਏ ਦੇ ਨੋਟਾਂ ਦੇ ਬੰਡਲ 'ਤੇ ਸੌਂਦਾ ਸੀ ਇੰਸਪੈਕਟਰ, ਛਾਪਾ ਪੈਣ 'ਤੇ ਕੰਧ ਟੱਪ ਭਜਿਆ
ਐੱਫਆਈਆਰ ਦਾ ਹਵਾਲਾ ਦਿੰਦੇ ਹੋਏ ਅਧਿਕਾਰੀ ਨੇ ਦੱਸਿਆ ਕਿ ਸੋਨੂੰ ਅਤੇ ਉਸ ਦੇ ਦੋਸਤ ਨੇ ਸ਼ੁੱਕਰਵਾਰ ਨੂੰ ਕੁੜੀ ਨੂੰ ਕਿਤੇ ਬਾਹਰ ਜਾਣ ਲਈ ਬੁਲਾਇਆ ਅਤੇ ਉਹ ਉਸ ਨੂੰ ਕਾਰ ਵਿਚ ਬਿਠਾ ਕੇ ਇਕ ਸੁੰਨਸਾਨ ਜਗ੍ਹਾ 'ਤੇ ਲੈ ਗਏ, ਜਿੱਥੇ ਉਨ੍ਹਾਂ ਨੇ ਉਸ ਨਾਲ ਬਲਾਤਕਾਰ ਕੀਤਾ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਲੜਕੀ ਦੇ ਮਾਪਿਆਂ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ। ਸੀਨੀਅਰ ਇੰਸਪੈਕਟਰ ਸ਼ੈਲੇਂਦਰ ਨਾਗਰਕਰ ਨੇ ਦੱਸਿਆ ਕਿ ਤੁਲਿੰਜ ਪੁਲਸ ਨੇ ਸ਼ੁੱਕਰਵਾਰ ਨੂੰ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਅਤੇ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਓਫੈਂਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ - 25 ਕਿਲੋ ਸੋਨੇ ਦੇ ਗਹਿਣੇ ਪਾ ਮੰਦਰ ਪੁੱਜਾ ਪਰਿਵਾਰ, ਤਸਵੀਰਾਂ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8