ਦਿਨ ਚੜ੍ਹਦਿਆਂ ਵਾਪਰਿਆ ਭਿਆਨਕ ਹਾਦਸਾ, ਸਵਿਫਟ ਕਾਰ 'ਚ ਜ਼ਿੰਦਾ ਸੜ ਗਏ ਦੋ ਲੋਕ

Saturday, Nov 25, 2023 - 12:58 PM (IST)

ਦਿਨ ਚੜ੍ਹਦਿਆਂ ਵਾਪਰਿਆ ਭਿਆਨਕ ਹਾਦਸਾ, ਸਵਿਫਟ ਕਾਰ 'ਚ ਜ਼ਿੰਦਾ ਸੜ ਗਏ ਦੋ ਲੋਕ

ਨੋਇਡਾ- ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਜ਼ਿਲ੍ਹੇ ਦੇ ਨੋਇਡਾ ਵਿਚ ਸ਼ਨੀਵਾਰ ਸਵੇਰੇ ਇਕ ਖੜ੍ਹੀ ਕਾਰ ਵਿਚ ਅੱਗ ਲੱਗਣ ਨਾਲ ਉਸ 'ਚ ਸਵਾਰ ਦੋ ਲੋਕਾਂ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ। ਪੁਲਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਘਟਨਾ ਸਵੇਰੇ ਕਰੀਬ 6 ਵਜ ਕੇ 11 ਮਿੰਟ 'ਤੇ ਸੈਕਟਰ-119 ਸਥਿਤ ਆਮਰਪਾਲੀ ਪਲੈਟਿਨਮ ਸੋਸਾਇਟੀ ਨੇੜੇ ਦੀ ਹੈ ਅਤੇ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। 

ਇਹ ਵੀ ਪੜ੍ਹੋ-  ਹੈਵਾਨੀਅਤ ਦੀਆਂ ਹੱਦਾਂ ਪਾਰ; 350 ਰੁਪਏ ਲਈ ਨਾਬਾਲਗ ਦਾ ਕਤਲ, ਚਾਕੂ ਨਾਲ ਕੀਤੇ 50 ਵਾਰ

ਵਧੀਕ ਪੁਲਸ ਸੁਪਰਡੈਂਟ ਸ਼ਕਤੀ ਮੋਹਨ ਅਵਸਥੀ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਫੁਟੇਜ ਵੇਖਣ ਤੋਂ ਪਤਾ ਲੱਗਾ ਕਿ ਸਫੈਦ ਰੰਗ ਦੀ ਸਵਿਫਟ ਕਾਰ ਸਵੇਰੇ 6 ਵਜ ਕੇ 8 ਮਿੰਟ 'ਤੇ ਸੋਸਾਇਟੀ ਦੇ ਬਾਹਰ ਆ ਕੇ ਰੁੱਕੀ ਅਤੇ 3 ਮਿੰਟ ਬਾਅਦ ਅਚਾਨਕ ਉਸ ਵਿਚ ਅੱਗ ਲੱਗ ਗਈ। ਸੂਚਨਾ ਮਿਲਣ 'ਤੇ ਸਥਾਨਕ ਪੁਲਸ ਅਤੇ ਫਾਇਰ ਬ੍ਰਿਗੇਡ ਵਿਭਾਗ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਅੱਗ 'ਤੇ ਕਾਬੂ ਪਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਗੱਡੀ ਦੀ ਤਲਾਸ਼ੀ ਦੌਰਾਨ ਉਸ ਵਿਚ ਦੋ ਪੁਰਸ਼ਾਂ ਦੀਆਂ ਲਾਸ਼ਾਂ ਮਿਲੀਆਂ ਹਨ। 

ਇਹ ਵੀ ਪੜ੍ਹੋ- ਹੈਰਾਨ ਕਰਦਾ ਮਾਮਲਾ, 6 ਸਾਲ ਤੱਕ 142 ਨਾਬਾਲਗ ਕੁੜੀਆਂ ਨਾਲ ਯੌਨ ਸ਼ੋਸ਼ਣ ਕਰਦਾ ਰਿਹਾ ਪ੍ਰਿੰਸੀਪਲ

ਅਵਸਥੀ ਨੇ ਦੱਸਿਆ ਕਿ ਮੌਕੇ 'ਤੇ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ ਅਤੇ ਵੱਖ-ਵੱਖ ਪਹਿਲੂਆਂ ਨੂੰ ਧਿਆਨ ਵਿਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ। ਸੋਸ਼ਲ ਮੀਡੀਆ ਅਤੇ ਹੋਰ ਮਾਧਿਅਮਾਂ ਤੋਂ ਲਾਸ਼ਾਂ ਦੀ ਸ਼ਨਾਖ਼ਤ ਕਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਗੱਡੀ ਵਿਚ ਕਿਸੇ ਤਰ੍ਹਾਂ ਦਾ ਧਮਾਕਾ ਹੋਇਆ ਅਤੇ ਜਿਸ ਤੋਂ ਬਾਅਦ ਅੱਗ ਲੱਗੀ। ਹਾਲਾਂਕਿ ਪੁਲਸ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ।

ਇਹ ਵੀ ਪੜ੍ਹੋ- 38 ਦੰਦਾਂ ਵਾਲੀ ਭਾਰਤੀ ਔਰਤ ਦਾ ਨਾਂ ਗਿਨੀਜ਼ ਵਰਲਡ ਰਿਕਾਰਡ 'ਚ ਦਰਜ, ਕਿਹਾ- ਮੇਰੀ ਜ਼ਿੰਦਗੀ ਭਰ ਦੀ ਉਪਲੱਬਧੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News