ਮਾਤਾ ਵੈਸ਼ਨੋ ਦੇਵੀ ਰੋਪਵੇਅ ਪ੍ਰਾਜੈਕਟ ਖਿਲਾਫ਼ ਪ੍ਰਦਰਸ਼ਨ ਤੇਜ਼, ਦੋ ਲੋਕ ਹਿਰਾਸਤ ''ਚ

Wednesday, Nov 27, 2024 - 03:33 PM (IST)

ਮਾਤਾ ਵੈਸ਼ਨੋ ਦੇਵੀ ਰੋਪਵੇਅ ਪ੍ਰਾਜੈਕਟ ਖਿਲਾਫ਼ ਪ੍ਰਦਰਸ਼ਨ ਤੇਜ਼, ਦੋ ਲੋਕ ਹਿਰਾਸਤ ''ਚ

ਕਟੜਾ- ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਵੈਸ਼ਨੋ ਦੇਵੀ ਮੰਦਰ ਜਾਣ ਵਾਲੇ ਪੈਦਲ ਰਾਹ 'ਤੇ ਰੋਪਵੇਅ ਪ੍ਰਾਜੈਕਟ ਸ਼ੁਰੂ ਕਰਨ ਦੇ ਪ੍ਰਸਤਾਵ ਖਿਲਾਫ਼ ਆਧਾਰ ਕੈਂਪ 'ਚ ਵਿਰੋਧ ਪ੍ਰਦਰਸ਼ਨ ਮਗਰੋਂ ਬੁੱਧਵਾਰ ਨੂੰ ਮਜ਼ਦੂਰਾਂ ਅਤੇ ਦੁਕਾਨਦਾਰਾਂ ਦੇ ਦੋ ਪ੍ਰਤੀਨਿਧੀਆਂ ਨੂੰ ਹਿਰਾਸਤ 'ਚ ਲਿਆ ਗਿਆ। ਪੁਲਸ ਮੁਤਾਬਕ ਕਟੜਾ ਵਿਚ ਹੋਏ ਹਿੰਸਕ ਵਿਰੋਧ ਪ੍ਰਦਰਸ਼ਨ ਵਿਚ ਇਕ ਪੁਲਸ ਮੁਲਾਜ਼ਮ ਦੇ ਜ਼ਖਮੀ ਹੋਣ ਮਗਰੋਂ ਮੰਗਲਵਾਰ ਨੂੰ 8 ਲੋਕਾਂ ਖਿਲਾਫ਼ FIR ਦਰਜ ਕੀਤੀ ਗਈ।

ਭੁਪਿੰਦਰ ਸਿੰਘ ਅਤੇ ਸੋਹਨ ਚੰਦ ਦੀ ਅਗਵਾਈ ਵਿਚ ਪ੍ਰਦਰਸ਼ਨਕਾਰੀਆਂ ਨੇ ਪ੍ਰਸਤਾਵਿਤ ਰੋਪਵੇਅ ਪ੍ਰਾਜੈਕਟ ਖਿਲਾਫ਼ ਰੈਲੀ ਕੱਢੀ ਸੀ। ਅਧਿਕਾਰੀਆਂ ਨੇ ਕਿਹਾ ਕਿ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵੱਧਣ ਤੋਂ ਰੋਕਿਆ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਵਿਚਾਲੇ ਝੜਪ ਹੋਈ। ਉਨ੍ਹਾਂ ਨੇ ਦੱਸਿਆ ਕਿ ਭੁਪਿੰਦਰ ਅਤੇ ਸੋਹਨ ਨੂੰ ਹਿਰਾਸਤ ਵਿਚ ਲਿਆ ਗਿਆ। ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਪ੍ਰਦਰਸ਼ਨ ਵਾਲੀ ਥਾਂ ਤੋਂ ਤਿਤਰ-ਬਿਤਰ ਕਰ ਦਿੱਤਾ। 


author

Tanu

Content Editor

Related News