ਮਕਾਨ ਦੀ ਛੱਤ ਡਿੱਗਣ ਨਾਲ ਦੋ ਵਿਅਕਤੀਆਂ ਦੀ ਮੌਤ, ਅੱਠ ਜ਼ਖ਼ਮੀ

Sunday, Sep 22, 2024 - 01:02 PM (IST)

ਮਕਾਨ ਦੀ ਛੱਤ ਡਿੱਗਣ ਨਾਲ ਦੋ ਵਿਅਕਤੀਆਂ ਦੀ ਮੌਤ, ਅੱਠ ਜ਼ਖ਼ਮੀ

ਜਮੁਈ : ਬਿਹਾਰ ਦੇ ਜਮੁਈ ਜ਼ਿਲ੍ਹੇ ਦੇ ਸਿਕੰਦਰਾ ਥਾਣਾ ਖੇਤਰ ਵਿੱਚ ਇੱਕ ਘਰ ਦੀ ਬਾਲਕੋਨੀ ਦੀ ਛੱਤ ਡਿੱਗਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖ਼ਮੀ ਹੋ ਗਏ। ਪੁਲਸ ਸੂਤਰਾਂ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਰਿਸ਼ੀਡੀਹ ਪਿੰਡ ਨਿਵਾਸੀ ਅਖਿਲੇਸ਼ ਯਾਦਵ ਦੀ ਪਤਨੀ ਕਈ ਦਿਨਾਂ ਤੋਂ ਬੀਮਾਰ ਸੀ। ਇਸ ਸਬੰਧੀ ਉਨ੍ਹਾਂ ਦੇ ਘਰ ਦੀ ਛੱਤ 'ਤੇ ਸਫ਼ਾਈ ਕੀਤੀ ਜਾ ਰਹੀ ਸੀ ਤਾਂ ਇਸ ਦੌਰਾਨ ਚਾਰ ਤੋਂ ਪੰਜ ਨੌਜਵਾਨ ਛੱਤ ਦੀ ਬਾਲਕੋਨੀ 'ਤੇ ਬੈਠੇ ਝਾੜੂ ਦੇਖ ਰਹੇ ਸਨ ਕਿ ਅਚਾਨਕ ਬਾਲਕੋਨੀ ਦੀ ਛੱਤ ਟੁੱਟ ਕੇ ਡਿੱਗ ਗਈ। 

ਇਹ ਵੀ ਪੜ੍ਹੋ ਅਮਿਤ ਸ਼ਾਹ ਦਾ ਵੱਡਾ ਐਲਾਨ, ਮੁਫ਼ਤ ਮਿਲਣਗੇ 2 ਸਿਲੰਡਰ, ਬੱਚਿਆਂ ਨੂੰ Laptop

ਇਸ ਘਟਨਾ ਵਿੱਚ ਉਕਤ ਸਥਾਨ 'ਤੇ ਬੈਠੇ ਯਾਗੋ ਯਾਦਵ ਅਤੇ ਜੱਦੂ ਯਾਦਵ ਦੀ ਛੱਤ ਦੇ ਹੇਠਾਂ ਦੱਬਣ ਨਾਲ ਮੌਤ ਹੋ ਗਈ, ਜਦਕਿ ਅੱਠ ਹੋਰ ਲੋਕ ਜ਼ਖ਼ਮੀ ਹੋ ਗਏ। ਸੂਤਰਾਂ ਨੇ ਦੱਸਿਆ ਕਿ ਇਸ ਹਾਦਸੇ 'ਚ 8 ਲੋਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਦੇ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਅਤੇ ਹੁਣ ਵੀ ਉਹ ਜ਼ੇਰੇ ਇਲਾਜ ਹਨ। ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਰਾਸ਼ਟਰੀ ਸਿਨੇਮਾ ਦਿਵਸ 'ਤੇ ਟੁੱਟੇ ਰਿਕਾਰਡ, ਸਿਨੇਮਾਘਰਾਂ 'ਚ ਪੁੱਜੇ 60 ਲੱਖ ਤੋਂ ਵੱਧ ਦਰਸ਼ਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News