ਕਾਰ ਖੱਡ ''ਚ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ, ਪੰਜ ਜ਼ਖ਼ਮੀ
Sunday, Apr 07, 2024 - 02:53 AM (IST)
ਗੰਗਟੋਕ— ਉੱਤਰੀ ਸਿੱਕਮ 'ਚ ਇਕ ਕਾਰ ਦੇ ਖੱਡ 'ਚ ਡਿੱਗਣ ਕਾਰਨ 2 ਲੋਕਾਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ। ਪੁਲਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਇਹ ਹਾਦਸਾ ਸ਼ੁੱਕਰਵਾਰ ਰਾਤ ਬੋਪ ਖੇਤਰ ਦੇ ਕੋਲ ਉਸ ਸਮੇਂ ਵਾਪਰਿਆ ਜਦੋਂ ਅਸਾਮ ਦੇ 6 ਸੈਲਾਨੀ ਇਕ ਕਾਰ 'ਚ ਲਾਚੁੰਗ ਤੋਂ ਚੁੰਗਥਾਂਗ ਜਾ ਰਹੇ ਸਨ। ਉਸ ਨੇ ਦੱਸਿਆ ਕਿ ਡਰਾਈਵਰ ਨੇ ਕਾਰ ਤੋਂ ਕੰਟਰੋਲ ਗੁਆ ਦਿੱਤਾ ਅਤੇ ਗੱਡੀ 250 ਫੁੱਟ ਹੇਠਾਂ ਖਾਈ ਵਿੱਚ ਜਾ ਡਿੱਗੀ। ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਡਰਾਈਵਰ ਅਤੇ ਇੱਕ ਸੈਲਾਨੀ ਦੀ ਮੌਤ ਹੋ ਗਈ ਜਦਕਿ ਪੰਜ ਹੋਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਸਥਿਰ ਹੈ।
ਇਹ ਵੀ ਪੜ੍ਹੋ- ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਲੜਾਈ, ਇੱਕ ਵਿਅਕਤੀ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e