ਰੱਥ ਯਾਤਰਾ ਦੌਰਾਨ 2 ਲੋਕਾਂ ਦੀ ਮੌਤ, 130 ਤੋਂ ਵਧੇਰੇ ਜ਼ਖ਼ਮੀ
Monday, Jul 08, 2024 - 04:03 PM (IST)
ਪੁਰੀ- ਓਡੀਸ਼ਾ ਵਿਚ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦੌਰਾਨ ਦੋ ਵੱਖ-ਵੱਖ ਘਟਨਾਵਾਂ ਵਿਚ ਘੱਟੋ-ਘੱਟ 2 ਲੋਕਾਂ ਦੀ ਮੌਤ ਹੋ ਗਈ ਅਤੇ 130 ਤੋਂ ਵੱਧ ਜ਼ਖ਼ਮੀ ਹੋ ਗਏ। ਸਿਹਤ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੁਰੀ ਵਿਚ ਰੱਥ ਯਾਤਰਾ ਦੌਰਾਨ ਐਤਵਾਰ ਨੂੰ ਭਾਜੜ ਵਰਗੀ ਸਥਿਤੀ ਵਿਚ ਬੋਲਾਂਗੀਰ ਜ਼ਿਲ੍ਹੇ ਦੇ ਇਕ ਵਾਸੀ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਸੇਂਟ ਜੌਹਨ ਐਂਬੂਲੈਂਸ ਸਰਵਿਸ ਦੇ ਅਧਿਕਾਰੀ ਸੁਸ਼ਾਂਤ ਕੁਮਾਰ ਪਟਨਾਇਕ ਨੇ ਦੱਸਿਆ ਕਿ ਜਦੋਂ ਉਸ ਨੂੰ ਐਂਬੂਲੈਂਸ ਵਿਚ ਲਿਜਾਇਆ ਗਿਆ ਤਾਂ ਉਸ ਦੀ ਨਬਜ਼ ਚੱਲ ਰਹੀ ਸੀ। ਅਸੀਂ ਉਸ ਨੂੰ ਹਸਪਤਾਲ ਲੈ ਗਏ ਅਤੇ ਉਸ ਨੂੰ ਸੀ. ਪੀ. ਆਰ. ਦਿੱਤੀ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਸੂਤਰਾਂ ਮੁਤਾਬਕ ਭਗਵਾਨ ਬਲਭੱਦਰ ਦਾ ਰੱਥ ਖਿੱਚਦੇ ਸਮੇਂ ਗਰੈਂਡ ਰੋਡ 'ਤੇ ਸ਼ਰਧਾਲੂ ਬੇਹੋਸ਼ ਹੋ ਗਿਆ। ਉਸ ਨੂੰ ਤੁਰੰਤ ਪੁਰੀ ਜ਼ਿਲ੍ਹਾ ਹੈੱਡਕੁਆਰਟਰ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਇਹ ਵੀ ਪੜ੍ਹੋ- ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ; ਸਕੂਲ-ਕਾਲਜ ਬੰਦ, ਜਹਾਜ਼ ਸੇਵਾਵਾਂ ਪ੍ਰਭਾਵਿਤ
ਇਸ ਘਟਨਾ 'ਤੇ ਦੁੱਖ਼ ਜ਼ਾਹਰ ਕਰਦੇ ਹੋਏ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਂਝੀ ਨੇ ਮ੍ਰਿਤਕ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਜ਼ਖ਼ਮੀ ਸ਼ਰਧਾਲੂਆਂ ਦਾ ਬਿਹਤਰ ਇਲਾਜ ਯਕੀਨੀ ਕਰਨ ਦਾ ਨਿਰਦੇਸ਼ ਦਿੱਤਾ। ਪੁਲਸ ਨੇ ਦੱਸਿਆ ਕਿ ਇਕ ਹੋਰ ਘਟਨਾ ਵਿਚ ਐਤਵਾਰ ਨੂੰ ਝਾਰਸੁਗੁਡਾ ਜ਼ਿਲ੍ਹੇ ਵਿਚ ਰੱਥ ਯਾਤਰਾ ਦੌਰਾਨ ਇਕ ਸ਼ਰਧਾਲੂ ਦੀ ਰੱਥ ਦੇ ਪਹੀਏ ਹੇਠ ਆਉਣ ਨਾਲ ਮੌਤ ਹੋ ਗਈ। ਇਹ ਹਾਦਸਾ ਜ਼ਿਲ੍ਹੇ ਦੇ ਕੁਕੂਜੁੰਘਾ ਪਿੰਡ 'ਚ ਵਾਪਰਿਆ। ਮ੍ਰਿਤਕ ਦੀ ਪਛਾਣ ਸ਼ਿਆਮ ਸੁੰਦਰ ਕਿਸ਼ਨ (45) ਵਜੋਂ ਹੋਈ ਹੈ। ਰੱਥ ਨੂੰ ਖਿੱਚਦਿਆਂ ਉਹ ਹੇਠਾਂ ਡਿੱਗ ਪਿਆ ਅਤੇ ਰੱਥ ਦਾ ਪਹੀਆ ਉਸ ਦੇ ਉਪਰੋਂ ਲੰਘ ਗਿਆ। ਉਸ ਨੂੰ ਤੁਰੰਤ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਡੈਮਾਂ ਤੋਂ ਛੱਡਿਆ ਗਿਆ ਲੱਖਾਂ ਕਿਊਸਿਕ ਪਾਣੀ, ਦਰਿਆਵਾਂ ਦੇ ਹੜ੍ਹ ਕਾਰਨ ਕਈ ਜ਼ਿਲ੍ਹੇ ਪ੍ਰਭਾਵਿਤ
ਪੁਰੀ ਜ਼ਿਲ੍ਹਾ ਸਿਹਤ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਰੱਥ ਯਾਤਰਾ ਦੌਰਾਨ ਕੁਝ ਪੁਲਸ ਮੁਲਾਜ਼ਮਾਂ ਸਮੇਤ 130 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਸਿਹਤ ਸੇਵਾਵਾਂ ਦੇ ਨਿਰਦੇਸ਼ਕ ਵਿਜੇ ਮਹਾਪਾਤਰਾ ਨੇ ਕਿਹਾ ਕਿ ਪੁਰੀ ਦੇ ਹਸਪਤਾਲਾਂ ਅਤੇ ਮੈਡੀਕਲ ਕੈਂਪਾਂ ਵਿਚ 600 ਤੋਂ ਵੱਧ ਲੋਕ ਪਹੁੰਚੇ। ਹਾਲਾਂਕਿ ਸਿਰਫ 130 ਦੇ ਕਰੀਬ ਲੋਕਾਂ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰੱਥ ਯਾਤਰਾ ਦੌਰਾਨ ਇਸ ਤਰ੍ਹਾਂ ਦੇ ਲੋਕਾਂ ਦਾ ਹਸਪਤਾਲ 'ਚ ਦਾਖਲ ਹੋਣਾ ਆਮ ਗੱਲ ਹੈ। ਜ਼ਖਮੀਆਂ 'ਚੋਂ ਕਿਸੇ ਦੀ ਵੀ ਹਾਲਤ ਗੰਭੀਰ ਨਹੀਂ ਹੈ।
ਇਹ ਵੀ ਪੜ੍ਹੋ- ਮਿੰਟਾਂ 'ਚ ਢਹਿ ਗਿਆ ਦਰਿਆ 'ਤੇ ਬਣਿਆ ਪੁਲ, ਕਈ ਪਿੰਡਾਂ ਦਾ ਟੁੱਟਿਆ ਸੰਪਰਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e