ਇਮਾਰਤ ਨੂੰ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ, ਦੋ ਜ਼ਖਮੀ

Sunday, Oct 27, 2024 - 12:13 AM (IST)

ਰਾਏਪੁਰ — ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ 'ਚ ਸ਼ਨੀਵਾਰ ਨੂੰ ਇਕ ਰਿਹਾਇਸ਼ੀ-ਕਮ-ਵਪਾਰਕ ਇਮਾਰਤ 'ਚ ਅੱਗ ਲੱਗਣ ਕਾਰਨ ਇਕ ਔਰਤ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇੱਥੇ ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੇਰ ਸ਼ਾਮ ਦੇਵੇਂਦਰ ਨਗਰ ਥਾਣਾ ਖੇਤਰ ਦੇ ਅਧੀਨ ਮਿੰਨੀ ਮਾਤਾ ਚੌਂਕ ਨੇੜੇ ਇੱਕ ਇਮਾਰਤ ਦੀ ਦੂਜੀ ਮੰਜ਼ਿਲ 'ਤੇ ਅੱਗ ਦੀਆਂ ਲਪਟਾਂ ਦੇਖੀਆਂ ਗਈਆਂ, ਜਿਸ ਤੋਂ ਬਾਅਦ ਇੱਕ ਪੁਲਸ ਟੀਮ ਨੂੰ ਮੌਕੇ 'ਤੇ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਸਮੇਤ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ।

ਪੁਲਸ ਅਧਿਕਾਰੀ ਨੇ ਦੱਸਿਆ ਕਿ ਇਮਾਰਤ ਵਿੱਚ ਦਾਖਲ ਹੋਣ 'ਤੇ ਧੂੰਆਂ ਸੀ ਅਤੇ ਇੱਕ ਆਦਮੀ ਅਤੇ ਇੱਕ ਔਰਤ ਬੇਹੋਸ਼ ਪਏ ਸਨ, ਜਿਨ੍ਹਾਂ ਦੋਵਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋ ਹੋਰਾਂ ਨੂੰ ਬਚਾ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਕਿਹਾ, "ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਜਾਣਕਾਰੀ ਨਹੀਂ ਮਿਲੀ ਹੈ। ਅੱਗ ਲੱਗਣ ਤੋਂ ਪਹਿਲਾਂ ਸਥਾਨਕ ਲੋਕਾਂ ਨੇ ਧਮਾਕੇ ਦੀ ਆਵਾਜ਼ ਸੁਣੀ ਸੀ।" ਉਨ੍ਹਾਂ ਦੱਸਿਆ ਕਿ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


Inder Prajapati

Content Editor

Related News