ਹਿਮਾਚਲ ਪ੍ਰਦੇਸ਼ ’ਚ ਇਕ ਵਾਹਨ ਖੱਡ ’ਚ ਡਿੱਗਣ ਨਾਲ 2 ਲੋਕਾਂ ਦੀ ਮੌਤ, 25 ਹੋਰ ਜ਼ਖਮੀ

12/07/2021 2:49:29 PM

ਸ਼ਿਮਲਾ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ’ਚ ਮੰਗਲਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਕ ਪਿਕਅੱਪ ਵਾਹਨ ਦੇ ਖੱਡ ਡਿੱਗਣ ਨਾਲ 2 ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖਮੀ ਹੋ ਗਏ। ਡਲਹੌਜੀ ਦੇ ਪੁਲਸ ਡਿਪਟੀ ਸੁਪਰਡੈਂਟ ਵਿਸ਼ਾਲ ਵਰਮਾ ਨੇ ਦੱਸਿਆ ਕਿ ਹਾਦਸਾ ਡਲਹੌਜੀ ਸਬ ਡਿਵੀਜ਼ਨ ਦੇ ਭਰਾਰੀ ’ਚ ਹੋਇਆ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। 

ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹਾਦਸੇ ’ਚ 2 ਲੋਕਾਂ ਦੀ ਮੌਤ ’ਤੇ ਦੁਖ਼ ਜਤਾਇਆ ਹੈ। ਠਾਕੁਰ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ’ਚ ਕਿਹਾ,‘‘ਚੰਬਾ ਜ਼ਿਲ੍ਹੇ ਦੇ ਚੁਵਾੜੀ ’ਚ ਹੋਏ ਦਰਦਨਾਕ ਹਾਦਸੇ ਦੀ ਖ਼ਬਰ ਸੁਣ ਕੇ ਬਹੁਤ ਦੁਖ਼ੀ ਹਾਂ। ਹਾਦਸੇ ’ਚ 2 ਲੋਕਾਂ ਦੀ ਮੌਤ ਅਤੇ 25 ਲੋਕ ਜ਼ਖਮੀ ਹੋਏ ਹਨ। ਪਰਮਾਤਮਾ ਮਰਹੂਮ ਆਤਮਾਵਾਂ ਨੂੰ ਚਰਨਾਂ ’ਚ ਜਗ੍ਹਾ ਦੇਣ ਅਤੇ ਸੋਗ ਪੀੜਤ ਪਰਿਵਾਰ ਨੂੰ ਇਸ ਅਸਹਿਣਯੋਗ ਦੁਖ ਨੂੰ ਸਹਿਣ ਦੀ ਸ਼ਕਤੀ ਪ੍ਰਦਾਨ ਕਰਨ।’’ ਇਸ ਦੇ ਨਾਲ ਹੀ ਇਕ ਹੋਰ ਟਵੀਟ ’ਚ ਉਨ੍ਹਾਂ ਕਿਹਾ,‘‘ਸਥਾਨਕ ਪ੍ਰਸ਼ਾਸਨ ਤੁਰੰਤ ਰਾਹਤ ਕੰਮ ’ਚ ਜੁਟ ਗਿਆ ਹੈ। ਜ਼ਖਮੀਆਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਖਮੀਆਂ ਦਾ ਹਰ ਸੰਭਵ ਇਲਾਜ ਕੀਤਾ ਜਾ ਰਿਹਾ ਹੈ।’’

ਇਹ ਵੀ ਪੜ੍ਹੋ : ਕਿਸਾਨਾਂ ਦੀ 5 ਮੈਂਬਰੀ ਕਮੇਟੀ ਨਾਲ ਸਰਕਾਰ ਨੇ ਨਹੀਂ ਕੀਤੀ ਗੱਲ, ਮੋਰਚਾ ਦੀ ਅਹਿਮ ਬੈਠਕ ਅੱਜ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

DIsha

This news is Content Editor DIsha